ਚੋਣ ਪ੍ਰਚਾਰ 'ਚ ਮਿਲੇਗੀ ਛੋਟ ਜਾਂ ਵਧੇਗੀ ਪਾਬੰਦੀ? ਅੱਜ ਆਵੇਗਾ ਚੋਣ ਕਮਿਸ਼ਨ ਦੀ ਬੈਠਕ 'ਚ ਫੈਸਲਾ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਵਾਇਰਸ ਮਹਾਮਾਰੀ ਦੇ ਫੈਲਣ ਦੇ ਵਿਚਕਾਰ ਅੱਜ ਪੰਜ ਸੂਬਿਆਂ ਵਿੱਚ ਪ੍ਰਸਤਾਵਿਤ ਚੋਣਾਂ ਦੇ ਮੱਦੇਨਜ਼ਰ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਜਾਰੀ ਰੱਖਣ ਜਾਂ ਹਟਾਏ ਜਾਣ ਬਾਰੇ ਚੋਣ ਕਮਿਸ਼ਨ ਫੈਸਲਾ ਕਰੇਗਾ। ਦੱਸ ਦੇਈਏ ਕਿ 22 ਜਨਵਰੀ ਨੂੰ ਚੋਣ ਕਮਿਸ਼ਨ ਨੇ ਪੰਜ ਚੋਣ ਰਾਜਾਂ ਵਿੱਚ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 31 ਜਨਵਰੀ ਤੱਕ ਵਧਾ ਦਿੱਤੀ ਸੀ। ਹਾਲਾਂਕਿ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਸੂਤਰਾਂ ਦੇ ਮੁਤਾਬਿਕ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਵਿੱਚ ਸੁਧਾਰ ਦੇ ਬਾਵਜੂਦ ਚੋਣ ਕਮਿਸ਼ਨ ਅਜੇ ਤੱਕ ਪਾਬੰਦੀ ਹਟਾਉਣ ਦੇ ਮੂਡ ਵਿੱਚ ਨਹੀਂ ਹੈ। ਹਾਲਾਂਕਿ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੇ ਜਾਣ ਦੀ ਸੰਭਾਵਨਾ ਹੈ। ਗੌਰਤਲਬ ਹੈ ਕਿ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਰੈਲੀਆਂ, ਰੋਡ ਸ਼ੋਅ ਅਤੇ ਬਾਈਕ ਰੈਲੀਆਂ ਅਤੇ ਹੋਰ ਅਜਿਹੇ ਪ੍ਰਚਾਰ ਪ੍ਰੋਗਰਾਮਾਂ 'ਤੇ ਪਾਬੰਦੀ ਦਾ ਐਲਾਨ ਕੀਤਾ ਸੀ। ਇਹ ਵੀ ਪੜ੍ਹੋ: Budget 2022: ਅੱਜ ਤੋਂ ਸ਼ੁਰੂ ਸੰਸਦ ਦਾ ਬਜਟ ਸੈਸ਼ਨ, ਜਾਣੋ ਇਸ ਦਾ ਇਤਿਹਾਸ 15 ਜਨਵਰੀ ਨੂੰ ਕਮਿਸ਼ਨ ਨੇ ਇਨ੍ਹਾਂ ਪਾਬੰਦੀਆਂ ਨੂੰ 22 ਜਨਵਰੀ ਤੱਕ ਵਧਾ ਦਿੱਤਾ ਸੀ। ਇਸ ਤੋਂ ਬਾਅਦ ਇਹ ਪਾਬੰਦੀਆਂ 31 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ। ਹਾਲਾਂਕਿ ਇਹ ਪਾਬੰਦੀ ਹੋਰ ਵੀ ਜਾਰੀ ਰਹੇਗੀ ਜਾਂ ਨਹੀਂ। ਜੇਕਰ ਇਹ ਵਧਦੀ ਹੈ ਤਾਂ ਕਿੰਨੇ ਸਮੇਂ ਲਈ ਇਸ ਬਾਰੇ ਚੋਣ ਕਮਿਸ਼ਨ ਭਲਕੇ ਫੈਸਲਾ ਲਵੇਗਾ। ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 10 ਫਰਵਰੀ ਤੋਂ 7 ਮਾਰਚ ਦਰਮਿਆਨ ਹੋਵੇਗੀ। ਪੰਜ ਰਾਜਾਂ ਵਿੱਚ ਚੋਣਾਂ 7 ਪੜਾਵਾਂ ਵਿੱਚ ਮੁਕੰਮਲ ਹੋਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News