ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀ ਅਹਿਮ ਮੀਟਿੰਗ
ਨਵੀਂ ਦਿੱਲੀ : ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਫ਼ੈਸਲਾ ਕਰਨ ਲਈ ਅੱਜ ਚੋਣ ਕਮਿਸ਼ਨ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅੱਜ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਨੂੰ ਅੰਤਮ ਰੂਪ ਦਿੱਤਾ ਜਾ ਸਕਦਾ ਹੈ। ਚੋਣ ਕਮਿਸ਼ਨ ਦੀ ਇਹ ਅਹਿਮ ਮੀਟਿੰਗ ਸਵੇਰੇ 11 ਵਜੇ ਹੋਵੇਗੀ।
[caption id="attachment_477221" align="aligncenter" width="700"]
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀਅਹਿਮ ਮੀਟਿੰਗ[/caption]
ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਅਪ੍ਰੈਲ-ਮਈ ਤੱਕ ਪੂਰੀਆਂ ਹੋ ਜਾਣਗੀਆਂ।
[caption id="attachment_477222" align="aligncenter" width="700"]
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀਅਹਿਮ ਮੀਟਿੰਗ[/caption]
ਚੋਣ ਕਮਿਸ਼ਨ ਨੇ ਚਾਰ ਰਾਜਾਂ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਕੇਰਲ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਲਈ ਰੋਡ-ਮੈਪ ਤਿਆਰ ਕੀਤਾ ਹੈ। ਚੋਣ ਕਮਿਸ਼ਨ ਦੀ ਬੈਠਕ ਵਿੱਚ ਪੁਲਿਸ ਅਤੇ ਸੀਆਰਪੀਐਫ ਦੇ ਬੰਦੋਬਸਤ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ।
[caption id="attachment_477219" align="aligncenter" width="700"]
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀਅਹਿਮ ਮੀਟਿੰਗ[/caption]
ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੱਛਮੀ ਬੰਗਾਲ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਕਿਉਂਕਿ ਚੋਣ ਕਮਿਸ਼ਨ ਦੇ ਅਨੁਸਾਰ, ਇੱਥੇ 6,400 ਪੋਲਿੰਗ ਬੂਥ ਸੰਵੇਦਨਸ਼ੀਲ ਹਨ। ਡਿਪਟੀ ਚੋਣ ਕਮਿਸ਼ਨਰ ਸੁਦੀਪ ਜੈਨ ਵੀਰਵਾਰ ਨੂੰ ਦੋ ਦਿਨਾਂ ਲਈ ਬੰਗਾਲ ਦਾ ਦੌਰਾ ਕਰਨਗੇ। ਕੋਰੋਨਾ ਤੋਂ ਬਾਅਦ ਪਹਿਲੀ ਵਾਰ ਦੇਸ਼ ਵਿਚ ਇੰਨੇ ਵੱਡੇ ਪੱਧਰ 'ਤੇ ਵਿਧਾਨ ਸਭਾ ਚੋਣਾਂ ਹੋਣਗੀਆਂ।
-PTCNews