ਫੂਡ ਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਸੁਪਰਡੈਂਟ ਦੇ ਮੂੰਹ 'ਤੇ ਮਲ਼ੀ ਕਾਲਖ਼
ਬਠਿੰਡਾ : ਫੂਡ ਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਵਿਭਾਗ ਦੇ ਸੁਪਰਡੈਂਟ ਦੇ ਮੂੰਹ ਉਤੇ ਕਾਲਖ਼ ਮੱਲ ਦਿੱਤੀ ਹੈ। ਇਸ ਵਿਚਕਾਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਕੱਠੇ ਹੋ ਗਏ ਤੇ ਸਥਿਤੀ ਤਣਾਅਪੂਰਨ ਬਣ ਗਈ ਸੀ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫੂਡ ਤੇ ਸਪਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਸੁਪਰਡੈਂਟ ਸ਼ੇਰ ਸਿੰਘ ਜੋ ਪਹਿਲਾਂ ਬਠਿੰਡਾ ਵਿਖੇ ਤਾਇਨਾਤ ਸੀ ਦੀ ਬਦਲੀ ਮੁਕਤਸਰ ਵਿਖੇ ਹੋ ਗਈ ਹੈ। ਇਸ ਮਾਮਲੇ ਸਬੰਧੀ ਆਪਣਾ ਨਾਮ ਨਾ ਛਾਪਣ ਦੀ ਸ਼ਰਤ ਉਤੇ ਮੁਲਾਜ਼ਮਾਂ ਨੇ ਕਿਹਾ ਕਿ ਉਕਤ ਸੁਪਰਡੈਂਟ ਸਾਹਿਬ ਨੇ ਗ਼ਲਤ ਆਰਟੀਆਈ ਪਾ ਕੇ , ਸ਼ਿਕਾਇਤਾਂ ਕਰ ਕੇ ਤੰਗ ਪਰੇਸ਼ਾਨ ਕਰਦੇ ਆ ਰਹੇ ਸਨ ਜਿਸ ਕਾਰਨ ਮੁਲਾਜ਼ਮ ਕਾਫੀ ਪਰੇਸ਼ਾਨ ਰਹਿੰਦੇ ਸਨ। ਉਨ੍ਹਾਂ ਵਿੱਚ ਹਮੇਸ਼ਾ ਡਰ ਵਾਲਾ ਮਾਹੌਲ ਬਣਿਆ ਰਹਿੰਦਾ ਸੀ। ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਉਕਤ ਸੁਪਰਡੈਂਟ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਾਮਲਾ ਪੁਲਿਸ ਕੋਲ ਪੁੱਜ ਗਿਆ ਹੈ। ਇਸ ਮਾਮਲੇ ਸਬੰਧੀ ਜਦੋਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਏਐਫਐਸਓ ਸੰਦੀਪ ਭਾਟੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੁਪਰਡੈਂਟ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਕਾਲਖ ਮਲਣ ਬਾਰੇ ਕੋਈ ਜਾਣਕਾਰੀ ਨਹੀਂ। ਐੱਸਐੱਸਪੀ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਐਸਪੀ ਨੂੰ ਦਿੱਤੀ ਗਈ ਹੈ ਤੇ ਰਿਪੋਰਟ ਆਉਣ ਉਤੇ ਹੀ ਕਾਰਵਾਈ ਕੀਤੀ ਜਾਵੇਗੀ।ਅੱਜ ਉਕਤ ਸੁਪਰਡੈਂਟ ਬਠਿੰਡਾ ਦੇ ਫੂਡ ਸਪਲਾਈ ਦਫ਼ਤਰ ਵਿੱਚ ਆਇਆ ਸੀ ਜਿਸ ਨੂੰ ਦੇਖ ਕੇ ਉੱਥੋਂ ਦੇ ਮੁਲਾਜ਼ਮ ਭੜਕ ਗਏ। ਮੁਲਾਜ਼ਮਾਂ ਨੇ ਉਕਤ ਸੁਪਡੈਂਟ ਦੀ ਜਿੱਥੇ ਕੁੱਟਮਾਰ ਕੀਤੀ ਉੱਥੇ ਹੀ ਉਸ ਦੇ ਮੂੰਹ ਤੇ ਕਾਲੀ ਸਿਆਹੀ ਸੁੱਟ ਦਿੱਤੀ। ਇਸ ਮਾਮਲੇ ਦੀ ਫੂਡ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵਿਚ ਕਾਫੀ ਚਰਚਾ ਚੱਲ ਰਹੀ ਹੈ। ਫੂਡ ਸਪਲਾਈ ਵਿਭਾਗ ਦੇ ਏਐਫ ਐਸ ਓ ਦਾ ਕਹਿਣਾ ਸੀ ਕਿ ਸੁਪਰਡੈਂਟ ਨਾਲ ਧੱਕਾ ਮੁੱਕੀ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਸਿਆਹੀ ਸੁੱਟਣ ਦੇ ਮਾਮਲੇ ਦਾ ਉਨ੍ਹਾਂ ਨੂੰ ਕੋਈ ਪਤਾ ਨਹੀਂ। ਉਕਤ ਮਾਮਲਾ ਹੁਣ ਪੁਲਸ ਦੇ ਦਰਬਾਰ ਵਿਚ ਪਹੁੰਚ ਗਿਆ ਹੈ। ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਜਸਪ੍ਰੀਤ ਸਿੰਘ ਕਾਹਲੋਂ ਦਾ ਕਹਿਣਾ ਸੀ ਕਿ ਉਹ ਅੱਜ ਮੀਟਿੰਗਾਂ ਚ ਬਿਜ਼ੀ ਸਨ ਜਿਸ ਕਾਰਨ ਉਨ੍ਹਾਂ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਹੈ ਤਾਂ ਇਹ ਮੁਲਾਜ਼ਮ ਦੀ ਗਲਤੀ ਹੈ। ਇਹ ਵੀ ਪੜ੍ਹੋ : ਸੀਬੀਐਸਈ ਨੇ 10ਵੀਂ ਤੇ 12ਵੀਂ ਦੇ ਜਾਰੀ ਕੀਤੇ ਟਰਮ-2 ਦੇ ਐਡਮਿਟ ਕਾਰਡ, ਇਸ ਤਰ੍ਹਾਂ ਕਰੋ ਡਾਊਨਲੋਡ