Wed, Nov 13, 2024
Whatsapp

ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਭੜਕੇ ਮੁਲਾਜ਼ਮ

Reported by:  PTC News Desk  Edited by:  Ravinder Singh -- September 07th 2022 01:26 PM
ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਭੜਕੇ ਮੁਲਾਜ਼ਮ

ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਭੜਕੇ ਮੁਲਾਜ਼ਮ

ਜਲੰਧਰ : ਸਮੇਂ ਸਿਰ ਤਨਖਾਹਾਂ ਨਾ ਮਿਲਣ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਹੈ। ਮੁਲਾਜ਼ਮਾਂ ਨੂੰ ਹਾਲੇ ਤੱਕ ਜੁਲਾਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਨੇ ਡੀਸੀ ਦਫ਼ਤਰ ਦੇ ਬਾਹਰ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਸਾੜਿਆ। ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਭੜਕੇ ਮੁਲਾਜ਼ਮਮੁਲਾਜ਼ਮ ਆਗੂ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਮਹਿੰਗੀ ਇਸ਼ਤਿਹਾਰਬਾਜ਼ੀ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਦੇਵੇ ਧਿਆਨ। ਇਕ ਪਾਸੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਪੰਜਾਬ ਦੇ ਵਿੱਤੀ ਹਾਲਾਤ ਠੀਕ ਹਨ ਤਾਂ ਫਿਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕਿਉਂ ਨਹੀਂ ਦਿੱਤੀਆਂ ਜਾ ਰਹੀਆਂ। ਆਮ ਆਦਮੀ ਪਾਰਟੀ ਦੇ ਆਗੂ ਦੂਜੇ ਸੂਬਿਆਂ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਉਹੀ ਵਾਅਦੇ ਕਰ ਰਹੇ ਨੇ ਪੰਜ ਮਹੀਨੇ ਪਹਿਲਾਂ ਪੰਜਾਬ ਵਿਚ ਕੀਤੇ ਸਨ ਪਰ ਉਨ੍ਹਾਂ ਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਭੜਕੇ ਮੁਲਾਜ਼ਮਇਸ ਮੌਕੇ ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ 10 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਕਿ ਅੱਜ ਮੁਲਾਜ਼ਮਾਂ ਨੂੰ ਸੈਲਰੀ ਪਾ ਦਿੱਤੀ ਜਾਵੇਗੀ। ਖਜ਼ਾਨਾ ਵਿਭਾਗ ਮੁਲਾਜ਼ਮਾਂ ਦੀ ਤਨਖ਼ਾਹਾਂ ਦੇ ਮਾਮਲੇ ਵਿਚ ਸਰਕਾਰ ਵੀ ਹਰਕਤ ਵਿਚ ਆ ਚੁੱਕੀ ਹੈ। ਖਜ਼ਾਨੇ ਤੋਂ ਤਨਖ਼ਾਹ ਦੇ ਬਿਲ ਪਾਸ ਹੋਣੇ ਸ਼ੁਰੂ ਹੋਣ ਵਾਲੇ ਹਨ। ਅਗਲੇ ਇਕ ਘੰਟੇ ਵਿਚ ਮੁਲਾਜ਼ਮਾਂ ਦੀ ਤਨਖ਼ਾਹ ਆਉਣੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ : ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਜ਼ਮੀਨ ਦੀ ਪੇਸ਼ਕਸ਼ ਕਾਬਿਲੇਗੌਰ ਹੈ ਕਿ ਇਕ ਪਾਸੇ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਨਤਾ ਨਾਲ ਇਹ ਫ੍ਰੀ ਸਕੀਮਾਂ ਦੇ ਵਾਅਦੇ ਕੀਤੇ। ਇਸ 'ਚ ਮਹਿਲਾਵਾਂ ਲਈ ਬੱਸਾਂ ਵਿਚ ਮੁਫ਼ਤ ਸਫ਼ਰ, ਮੁਫ਼ਤ ਬਿਜਲੀ ਤੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦਾ ਵਾਅਦਾ ਸ਼ਾਮਲ ਸੀ। ਪਰ, ਹੁਣ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਪੰਜਾਬ ਦਾ ਖ਼ਜ਼ਾਨਾ ਖਾਲੀ ਹੈ ਜਿਸ ਕਰਕੇ ਮੁਲਾਜ਼ਮਾਂ ਨੂੰ ਤਨਖ਼ਾਹ ਤੱਕ ਨਹੀਂ ਦਿੱਤੀ ਜਾ ਰਹੀ ਹੈ। ਮੁਫ਼ਤ ਦੀ ਸਕੀਮ ਦਾ ਪ੍ਰਭਾਵ ਹੋਣ ਕਰਕੇ ਜਨਤਾ ਨੂੰ ਬਿਜਲੀ ਮੁਫਤ ਮਿਲ ਰਹੀ, ਪਰ ਮੁਲਾਜ਼ਮਾਂ ਨੂੰ ਤਨਖਾਹ ਨਹੀਂ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਅੱਜ ਸੈਲਰੀ ਮੁਲਾਜ਼ਮਾਂ ਦੇ ਦਿੱਤੀ ਜਾਵੇਗੀ। -PTC News


Top News view more...

Latest News view more...

PTC NETWORK