Wed, Nov 13, 2024
Whatsapp

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, 7 ਅੱਤਵਾਦੀ ਢੇਰ

Reported by:  PTC News Desk  Edited by:  Riya Bawa -- June 21st 2022 11:47 AM
ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, 7 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, 7 ਅੱਤਵਾਦੀ ਢੇਰ

Terrorist Encounter: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖਿਲਾਫ਼ ਭਾਰਤੀ ਫੌਜ ਦਾ ਆਪਰੇਸ਼ਨ ਲਗਾਤਾਰ ਜਾਰੀ ਹੈ। ਅੱਜ ਇੱਕ ਵਾਰ ਫਿਰ ਸੋਪੋਰ ਜ਼ਿਲ੍ਹੇ ਦੇ ਤੁਲੀਬਲ ਇਲਾਕੇ ਵਿੱਚ ਅੱਤਵਾਦੀਆਂ ਦੀ ਸੁਰੱਖਿਆ ਕਰਮੀਆਂ ਨਾਲ ਮੁੱਠਭੇੜ ਚੱਲ ਰਹੀ ਹੈ। ਰਿਪੋਰਟ ਮੁਤਾਬਕ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ, ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਲਾਕੇ 'ਚ ਕਿੰਨੇ ਅੱਤਵਾਦੀ ਲੁਕੇ ਹੋਏ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਸੁਰੱਖਿਆ ਕਰਮੀਆਂ ਨੇ ਅੱਤਵਾਦੀ ਸੰਗਠਨ ਲਸ਼ਕਰ ਅਤੇ ਜੈਸ਼ ਦੇ 7 ਅੱਤਵਾਦੀਆਂ ਨੂੰ ਵੱਖ-ਵੱਖ ਮੁਕਾਬਲੇ 'ਚ ਮਾਰ ਦਿੱਤਾ ਸੀ।  ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, 7 ਅੱਤਵਾਦੀ ਢੇਰ ਇਹ ਵੀ ਪੜ੍ਹੋ: 17 ਹਜ਼ਾਰ ਫੁੱਟ ਦੀ ਉਚਾਈ 'ਤੇ ITBP ਦੇ ਜਵਾਨਾਂ ਨੇ ਬਰਫ 'ਚ ਕੀਤਾ ਯੋਗਾ ਅਭਿਆਸ, ਵੇਖੋ ਵੀਡੀਓ  ਇਸ ਦੇ ਨਾਲ ਹੀ ਪੁਲਵਾਮਾ 'ਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਹ ਮੁਕਾਬਲਾ ਪੁਲਵਾਮਾ ਦੇ ਤੁਜਾਨ ਪਿੰਡ ਵਿੱਚ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਕਿ ਪੁਲਵਾਮਾ ਮੁਕਾਬਲੇ 'ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਅੱਤਵਾਦੀ ਮਜੀਤ ਨਜ਼ੀਰ ਮਾਰਿਆ ਗਿਆ ਹੈ। ਨਜ਼ੀਰ ਨੇ ਸਬ ਇੰਸਪੈਕਟਰ ਫਾਰੂਕ ਮੀਰ ਨੂੰ ਮਾਰਿਆ ਸੀ, ਉਹ ਪੁਲਵਾਮਾ ਮੁਕਾਬਲੇ ਵਿੱਚ ਮਾਰਿਆ ਗਿਆ ਸੀ। terrorist ਇਸ ਤੋਂ ਪਹਿਲਾਂ ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਕਿਹਾ ਸੀ ਕਿ ਮੁਕਾਬਲਾ ਸੋਪੋਰ ਦੇ ਤੁਲੀਬਲ ਇਲਾਕੇ ਵਿੱਚ ਸ਼ੁਰੂ ਹੋ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਲਗਾਤਾਰ ਆਪਣਾ ਕੰਮ ਕਰ ਰਹੇ ਹਨ। ਸੋਮਵਾਰ ਨੂੰ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਦੇ ਆਈਜੀਪੀ ਨੇ ਕਿਹਾ ਸੀ ਕਿ ਘਾਟੀ 'ਚ ਹੋਏ ਮੁਕਾਬਲੇ 'ਚ ਤਿੰਨ ਪਾਕਿਸਤਾਨੀ ਅੱਤਵਾਦੀਆਂ ਸਮੇਤ ਕੁੱਲ 7 ਅੱਤਵਾਦੀ ਮਾਰੇ ਗਏ ਹਨ।  ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, 7 ਅੱਤਵਾਦੀ ਢੇਰ ਇਸ ਮਾਮਲੇ 'ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਆਈਜੀਪੀ ਵਿਜੇ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਐਤਵਾਰ ਨੂੰ ਕੁਪਵਾੜਾ 'ਚ ਮੁਕਾਬਲਾ ਸ਼ੁਰੂ ਹੋਇਆ, ਜਿਸ ਤੋਂ ਬਾਅਦ ਕੱਲ੍ਹ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਮਾਰੇ ਗਏ। ਅੱਜ ਤੜਕੇ ਇੱਕ ਹੋਰ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ, ਜਿਸ ਵਿੱਚ ਇੱਕ ਸਥਾਨਕ ਅੱਤਵਾਦੀ ਸ਼ੌਕਤ ਵੀ ਸ਼ਾਮਲ ਸੀ। -PTC News


Top News view more...

Latest News view more...

PTC NETWORK