ਮੁਹਾਲੀ : ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਈ.ਟੀ.ਟੀ/ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸ਼ੁਰੂ ਕੀਤਾ ਆਰ ਪਾਰ ਦਾ ਸੰਘਰਸ਼
ਈ.ਟੀ.ਟੀ/ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਰ ਪਾਰ ਦਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁਹਾਲੀ 'ਚ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲਏ ਜਾਣ ਦੀ ਖਬਰ ਹੈ।
ਅਧਿਆਪਕਾਂ ਨੂੰ ਟੈਂਕੀ ਤੋਂ ਅਧਿਆਪਕਾ ਨੂੰ ਫਾਇਰ ਟੈਂਡਰ ਦੀ ਮਦਦ ਨਾਲ ਨੀਚੇ ਉਤਾਰਿਆ ਗਿਆ ਅਤੇ ਸੋਹਾਣਾ ਥਾਣੇ ਲਿਜਾਏ ਜਾਣ ਦਾ ਸਮਾਚਾਰ ਹੈ।
ਲੰਮੇ ਸਮੇਂ ਤੋ ਰੈਲੀਆਂ ਅਤੇ ਮੰਗ ਪੱਤਰ ਦੇ ਕੇ ਨੌਕਰੀਆ ਦੀ ਮੰਗ ਕਰਨ ਵਾਲੇ ਅਧਿਆਪਕਾਂ ਨੇ ਅੱਜ ਸਵੇਰੇ ੩.੩੦ ਵਜ਼ੇ ਆਪਣੀ ਨੌਕਰੀ ਦੀ ਮੰਗ ਕਰਦੇ ਹੋਏ ਸੋਹਾਣਾ ਟੈਂਕੀ ਤੇ ਪੱਕਾ ਧਰਨਾ ਲਗਾਇਆ ਗਿਆ ਸੀ।।
ਇਸ ਮੌਕੇ ਈ.ਟੀ.ਟੀ/ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੇ ਕਿਹਾ ਕਿ ਜਦੋਂ ਤੱਕ ਹਰੇਕ ਬੇਰੋਜਗਾਰ ਈ.ਟੀ.ਟੀ/ਟੈੱਟ ਪਾਸ ਨੂੰ ਨੌਕਰੀ ਨਹੀ ਮਿਲਦੀ ਉਦਂੋ ਤੱਕ ਇਹ ਧਰਨਾ ਅਤੇ ਸੰਘਰਸ਼ ਜਾਰੀ ਰਹੇਗਾ।
ਦੱਸ ਦੇਈਏ ਕਿ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਕਈ ਵਾਰ ਗੁਹਾਰ ਲਗਾਈ ਜਾ ਚੁੱਕੀ ਹੈ, ਪਰ ਢੁਕਵੀਂ ਸੁਣਵਾਈ ਨਾ ਹੋਣ ਕਾਰਨ ਹੁਣ ਉਹਨਾਂ ਵੱਲੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਗਿਆ ਹੈ।
—PTC News