Wed, Nov 13, 2024
Whatsapp

ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨ

Reported by:  PTC News Desk  Edited by:  Ravinder Singh -- September 10th 2022 08:00 PM -- Updated: September 10th 2022 08:03 PM
ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨ

ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ ਨਾਲ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ। ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨ ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ਉਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ 'ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਹਰੇਕ ਪੰਜਾਬੀ ਦੇਸ਼ ਦੇ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕਰਨਾ ਚਾਹੁੰਦੈ: ਭਗਵੰਤ ਮਾਨਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਰਮਨੀ ਦੌਰਾ ਸੂਬੇ ਵਿਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਖੇਤਰ ਦੀਆਂ ਮੋਹਰੀ ਕੰਪਨੀਆਂ ਨਾਲ ਮੁਲਾਕਾਤ ਕਰਨਗੇ ਜੋ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛੁਕ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਤੇ ਵਿਸ਼ਵ ਭਰ ਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇ। ਇਹ ਵੀ ਪੜ੍ਹੋ : ਕੇਂਦਰ ਨੇ ਠੁਕਰਾਈ ਤਜਵੀਜ਼, ਮੁੱਖ ਮੰਤਰੀ ਮਾਨ ਵੱਲੋਂ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਦਾ ਫ਼ੈਸਲਾ ਮੁੱਖ ਮੰਤਰੀ ਨੇ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਹੈ ਜਿਸ ਕਾਰਨ ਨਿਵੇਸ਼ਕ ਸੂਬੇ ਵਿਚ ਆਉਣ ਅਤੇ ਇਥੇ ਆਪਣਾ ਕਾਰੋਬਾਰ ਵਧਾਉਣ 'ਚ ਦਿਲਚਸਪੀ ਵਿਖਾ ਰਹੇ ਹਨ। -PTC News


Top News view more...

Latest News view more...

PTC NETWORK