86 ਸਾਲ ਦੀ ਉਮਰ 'ਚ ਓਪੀ ਚੌਟਾਲਾ ਨੇ ਮੁੜ ਤੋਂ ਦਿੱਤਾ ਅੰਗਰੇਜ਼ੀ ਦਾ ਪੇਪਰ, ਜਾਣੋ ਵਜ੍ਹਾ
ਸਿਰਸਾ: ਪੰਜਾਬ ਬੋਰਡ ਨੇ ਬੋਰਡ ਦੀਆਂ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਹਨ ਅਤੇ ਨਵੇ ਸਾਲ ਦੇ ਦਾਖਲੇ ਵੀ ਸ਼ੁਰੂ ਹੋ ਗਏ ਹਨ। ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਰੀਅਪੀਅਰ ਅਤੇ ਓਪਨ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਗਈਆਂ ਹਨ। ਇਸ ਦੇ ਤਹਿਤ ਅੱਜ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਪਾਰਟੀ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਆਪਣਾ ਦਸਵੀਂ ਕਲਾਸ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਦੇਣ ਪਹੁੰਚੇ।
ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ
ਦੱਸ ਦੇਈਏ ਕਿ ਬੋਰਡ ਦੀਆਂ ਪ੍ਰੀਖਿਆਵਾਂ ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਿਰਸਾ ਦੇ ਪ੍ਰੀਖਿਆ ਕੇਂਦਰ ਵਿਖੇ ਹੋ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 10ਵੀਂ ਜਮਾਤ ਵਿੱਚ ਅੰਗਰੇਜ਼ੀ ਵਿਸ਼ੇ ਦਾ ਪੇਪਰ ਪਾਸ ਨਹੀਂ ਕੀਤਾ ਸੀ। ਇਸ ਕਾਰਨ, ਉਨ੍ਹਾਂ ਦਾ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਰੋਕ ਦਿੱਤਾ ਗਿਆ ਸੀ।ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੌਟਾਲਾ ਨੇ ਕਿਹਾ ਕਿ ਵਿਦਿਆਰਥੀ ਮੀਡੀਆ ਨਾਲ ਗੱਲ ਨਹੀਂ ਕਰਦੇ। ਪ੍ਰੀਖਿਆ ਕੇਂਦਰ ਦੇ ਬਾਹਰ ਪੁਲਿਸ ਤਾਇਨਾਤ ਸੀ।
ਖਾਸ ਗੱਲ ਇਹ ਹੈ ਕਿ ਲਗਭਗ 86 ਸਾਲਾ ਓਮ ਪ੍ਰਕਾਸ਼ ਚੌਟਾਲਾ ਅਪਾਹਜ ਹਨ ਅਤੇ ਲਿਖਣ ਤੋਂ ਅਸਮਰੱਥ ਹਨ। ਇਸ ਲਈ, ਬੋਰਡ ਦੁਆਰਾ ਉਨ੍ਹਾਂ ਨੂੰ ਪੇਪਰ ਲਿਖਣ ਲਈ ਇੱਕ ਲੇਖਕ ਉਪਲਬਧ ਕਰਵਾਇਆ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸਿੰਗਾ ਅਤੇ ਉਸਦੇ ਸਾਥੀ ਖ਼ਿਲਾਫ਼ ਐੱਫਆਈਆਰ ਦਰਜ , ਜਾਣੋ ਪੂਰਾ ਮਾਮਲਾ
ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸਿੰਗਾ ਅਤੇ ਉਸਦੇ ਸਾਥੀ ਖ਼ਿਲਾਫ਼ ਐੱਫਆਈਆਰ ਦਰਜ , ਜਾਣੋ ਪੂਰਾ ਮਾਮਲਾ
-PTCNews