Wed, Nov 13, 2024
Whatsapp

ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

Reported by:  PTC News Desk  Edited by:  Ravinder Singh -- May 10th 2022 07:22 AM -- Updated: May 10th 2022 02:42 PM
ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

ਮੁਹਾਲੀ : ਇਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਦੇ ਕਰੀਬ 16 ਘੰਟੇ ਬਾਅਦ ਪੁਲੀਸ ਨੇ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਹਮਲੇ ਬਾਰੇ ਦੂਜੇ ਦਿਨ ਵੀ ਪੰਜਾਬ ਪੁਲੀਸ ਦਾ ਵੱਡਾ ਅਤੇ ਛੋਟਾ ਅਧਿਕਾਰੀ ਕੁੱਝ ਵੀ ਬੋਲਣ ਤੋਂ ਕਤਰਾ ਰਿਹਾ ਹੈ। ਉਂਝ ਪੁਲੀਸ ਨੇ ਇੰਟੈਲੀਜੈਂਸ ਵਿੰਗ ਦਫ਼ਤਰ ਦੇ ਨੇੜਲੇ ਮੋਬਾਈਲ ਟਾਵਰਾਂ ਦੀ ਰੇਂਜ ਵਾਲੇ ਕਰੀਬ 7 ਹਜ਼ਾਰ ਮੋਬਾਈਲ ਫੋਨਾਂ ਦਾ ਡੰਪ ਚੁੱਕਿਆ ਅਤੇ ਦਿਨ ਵੇਲੇ ਇਸ ਖੇਤਰ ਵਿੱਚ ਜ਼ਿਆਦਾ ਸਮਾਂ ਰਹੇ ਵਿਅਕਤੀਆਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਸੀਸੀਟੀਵੀ ਫੁਟੇਜ ਵਿੱਚ ਸ਼ੱਕੀ ਸਵਿਫ਼ਟ ਕਾਰ ਵੀ ਇੰਟੈਲੀਜੈਂਸ ਵਿੰਗ ਦੇ ਨੇੜੇ ਤੇੜੇ ਗੇੜੇ ਮਾਰਦੀ ਨਜ਼ਰ ਆ ਰਹੀ ਹੈ। ਇਸ ਕਾਰ ਵਿੱਚ ਤਿੰਨ ਚਾਰ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੇਕੀ ਕੀਤੀ ਗਈ ਸੀ। ਇਸ ਹਮਲੇ ਤੋਂ ਬਾਅਦ ਮੁਹਾਲੀ ਕੌਮਾਂਤਰੀ ਏਅਰਪੋਰਟ ਅਤੇ ਰੇਲਵੇ ਸਟੇਸ਼ਨ ’ਤੇ ਵੀ ਸੁਰੱਖਿਆ ਵਧਾਈ ਗਈ ਹੈ। ਫੋਰੈਂਸਿਕ ਟੀਮਾਂ ਨੂੰ ਵੀ ਸੱਦ ਕੇ ਸੈਂਪਲ ਲਏ ਗਏ ਹਨ। ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ ਮੁਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਸ਼ੱਕੀ ਰਾਕੇਟ ਡਿੱਗਣ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7:45 ਵਜੇ ਦਫਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਟਕਰਾਈ। ਇਸ ਧਮਾਕੇ ਨਾਲ ਦਫਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅਪੁਲਿਸ ਦੇ ਕਈ ਉੱਚ ਅਧਿਕਾਰੀ ਮੌਕੇ ਉਤੇ ਮੌਜੂਦ ਸਨ ਅਤੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ। ਸੀਐਮ ਭਗਵੰਤ ਮਾਨ ਨੇ ਧਮਾਕੇ ਦੀ ਰਿਪੋਰਟ ਮੰਗੀ ਹੈ। ਹਾਲਾਂਕਿ ਪੁਲਿਸ ਨੇ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ। ਧਮਾਕੇ ਦਾ ਕਾਰਨ ਜਾਣਨ ਲਈ ਲਈ ਮੌਕੇ ਉਤੇ ਫੋਰੈਂਸਿਕ ਟੀਮ ਸੱਦੀ ਗਈ। ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅਇਸ ਪਾਸੇ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਅਤੇ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਜਾਂਚ ਆਰੰਭ ਦਿੱਤੀ ਗਈ। ਮੁਹਾਲੀ ਪੁਲਿਸ ਦੀ ਸੂਚਨਾ ਮਿਲਣ ਉਪਰੰਤ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ਵੀ ਸੀਲ ਕਰਨ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਅੱਤਵਾਦੀ ਹਮਲਾ ਹੋ ਸਕਦਾ ਹੈ, ਇਸ ਪਹਿਲੂ ਨੂੰ ਵੀ ਖ਼ਾਰਿਜ ਨਹੀਂ ਕੀਤਾ ਜਾ ਸਕਦਾ। ਇਸ ਸਬੰਧੀ ਬਾਰੀਕੀ ਨਾਲ ਜਾਂਚ ਚੱਲ ਰਹੀ ਹੈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਮੋਹਾਲੀ ਬਲਾਸਟ ਮਾਮਲੇ 'ਚ NIA ਦੀ ਟੀਮ ਅੱਜ ਮੋਹਾਲੀ ਆ ਸਕਦੀ ਹੈ। ਪੰਜਾਬੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਧਮਾਕੇ ਨੇ “ਗੰਭੀਰ ਸੁਰੱਖਿਆ ਖਾਮੀਆਂ” ਨੂੰ ਉਜਾਗਰ ਕੀਤਾ ਹੈ ਅਤੇ “ਇੱਕ ਵਾਰ ਫਿਰ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ” ਨੂੰ ਉਜਾਗਰ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ, “ਜ਼ਿੰਮੇਵਾਰਾਂ ਨੂੰ ਬੇਨਕਾਬ ਕਰਨ ਅਤੇ ਸਜ਼ਾ ਦੇਣ ਲਈ ਡੂੰਘਾਈ ਨਾਲ ਜਾਂਚ ਦੀ ਲੋੜ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜਿਆ ਜਾਵੇ ਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਧਮਾਕੇ ਦੌਰਾਨ ਮੌਕੇ 'ਤੇ ਮੌਜੂਦ ਉੱਚ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਹਾਲੇ ਇਸ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਕਿ ਆਖਿਰ ਇਸ ਸਾਜ਼ਿਸ਼ ਪਿੱਛੇ ਕੌਣ ਸੀ। ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਧਮਾਕੇ ਨੂੰ 'ਪਰੇਸ਼ਾਨੀ ਵਾਲੀ ਖਬਰ' ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਧਮਾਕੇ ਨੂੰ ‘ਡੂੰਘੀ ਫਿਰਕਾਪ੍ਰਸਤੀ ਦੀ ਨਿਸ਼ਾਨੀ’ ਕਰਾਰ ਦਿੱਤਾ। ਇਸ ਘਟਨਾ ਦੀ ਨਿੰਦਾ ਕਰਦੇ ਹੋਏ, ਉਸਨੇ ਪੰਜਾਬ ਪੁਲਿਸ ਨੂੰ "ਜਾਂਚ ਕਰਨ ਅਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਇਰਾਦੇ ਰੱਖਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ" ਦੀ ਅਪੀਲ ਕੀਤੀ। ਦਿੱਲੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ “ਦੁਖਦਾਈ ਖਬਰ! ਪਟਿਆਲਾ ਝੜਪ ਤੋਂ ਇੱਕ ਹਫ਼ਤਾ ਬਾਅਦ; ਹੁਣ ਇੰਟੈਲੀਜੈਂਸ ਬਿਊਰੋ ਮੋਹਾਲੀ ਦੇ ਬਾਹਰ ਧਮਾਕਾ ਪੰਜਾਬ ਪੁਲਿਸ ਨੂੰ ਬੱਗਾ ਦਾ ਪਿੱਛਾ ਕਰਨ ਦੀ ਬਜਾਏ ਸੂਬੇ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਕੇਜਰੀਵਾਲ ਨੂੰ ਇਸ ਦੀ ਸ਼ਾਂਤੀ ਦਾ ਪ੍ਰਯੋਗ ਨਹੀਂ ਕਰਨਾ ਚਾਹੀਦਾ। ” ਇਹ ਵੀ ਪੜ੍ਹੋ : ਅਲਾਹਾਬਾਦ ਹਾਈ ਕੋਰਟ ਨੇ ਲਖੀਪੁਰ ਖੀਰੀ ਕਾਂਡ ਦੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

Top News view more...

Latest News view more...

PTC NETWORK