Deep Sidhu Death: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ
ਸੋਨੀਪਤ : ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ (Deep Sidhu passes Away) ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ।ਇਸ ਦੌਰਾਨ ਉਨ੍ਹਾਂ ਦੀ ਸਕੋਰਪੀਓ ਕਾਰ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਿਕ ਦੀਪ ਸਿੱਧੂ ਦੀ ਕਾਰ ਇੱਕ ਟਰਾਲੇ ਨਾਲ ਟੱਕਰਾਅ ਗਈ।ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਦੀਪ ਸਿੱਧੂ ਆਪਣੀ ਮਹਿਲਾ ਮਿੱਤਰ ਨਾਲ ਸਫਰ ਕਰ ਰਹੇ ਸੀ।ਜਿਸਨੂੰ ਸੱਟਾਂ ਵੱਜੀਆਂ ਹਨ ਅਤੇ ਉਹ ਜੇਰੇ ਇਲਾਜ ਹੈ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸਨ ਅਤੇ ਉਹਨਾਂ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ। 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਹੋਏ ਕਾਂਡ ਮਗਰੋਂ ਦੀਪ ਸਿੱਧੂ ਕਾਫੀ ਚਰਚਾ ਵਿੱਚ ਆ ਗਏ ਸੀ। ਲਾਲ ਕਿਲ੍ਹਾ ਮਾਮਲੇ 'ਚ ਦੀਪ ਸਿੱਧੂ ਨੂੰ ਨਾਮਜ਼ਦ ਵੀ ਕੀਤਾ ਗਿਆ ਸੀ। ਇਸ ਖ਼ਬਰ ਮਗਰੋਂ ਪੰਜਾਬੀ ਫ਼ਿਲਮ ਜਗਤ ਅੰਦਰ ਸੋਗ ਦੀ ਲਹਿਰ ਹੈ।ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ ਹੈ।ਪੁਲਿਸ ਇਸ ਮਾਮਲੇ 'ਚ ਜਾਂਚ ਅਰੰਭ ਚੁੱਕੀ ਹੈ। ਇਸ ਦੁਖਦ ਘਟਨਾ ਮਗਰੋਂ ਮੁੱਖ ਮੰਤਰੀ ਚੰਨੀ ਸਮੇਤ ਕਈ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਲਿਖਿਆ, "ਪ੍ਰਸਿੱਧ ਅਭਿਨੇਤਾ ਅਤੇ ਸਮਾਜਿਕ ਐਕਟੀਵਿਸਟ ਦੀਪ ਸਿੱਧੂ ਦੇ ਮੰਦਭਾਗੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।"
ਦੀਪ ਸਿੱਧੂ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ , ਜਦੋਂ ਪਿਛਲੇ ਸਾਲ ਅੰਦੋਲਨਕਾਰੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢੀ ਸੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਲਾਲ ਕਿਲੇ 'ਤੇ ਇੱਕ ਧਾਰਮਿਕ ਝੰਡਾ ਵੀ ਲਹਿਰਾ ਦਿੱਤਾ ਸੀ। ਇਸ ਮਾਮਲੇ 'ਚ ਦੀਪ ਸਿੱਧੂ 'ਤੇ ਅੰਦੋਲਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਲੱਗੇ ਸਨ। ਇਹ ਵੀ ਪੜ੍ਹੋ:ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚDeeply saddened to learn about the unfortunate demise of renowned actor and social activist, #DeepSidhu. My thoughts and prayers are with the bereaved family and fans. — Charanjit S Channi (@CHARANJITCHANNI) February 15, 2022