ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਫ਼ਰੀਦਕੋਟ : ਬਰਗਾੜੀ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਐਸ.ਆਈ.ਟੀ ਵੱਲੋਂ ਐਤਵਾਰ ਸ਼ਾਮ ਨੂੰ 6 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੰਨ੍ਹਾਂ ਨੂੰ ਅੱਜ ਫਰੀਦਕੋਟ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਹੁਣ 21 ਮਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਗਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
[caption id="attachment_498151" align="aligncenter" width="300"]
ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਦਰਅਸਲ 'ਚ ਐਤਵਾਰ ਸ਼ਾਮ ਨੂੰ ਐਸਆਈਟੀ ਟੀਮ ਨੇ 6 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਦੀ ਪਹਿਚਾਣ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਤੇ ਬਲਜੀਤ ਸਿੰਘ ਵਜੋਂ ਹੋਈ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ।
[caption id="attachment_498149" align="aligncenter" width="297"]
ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਨੇ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰੇ ਸਨ। ਇਸ ਤੋਂ ਪਹਿਲਾਂ 24 ਸਤੰਬਰ 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਤੇ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ।
[caption id="attachment_498154" align="aligncenter" width="300"]
ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਹੁਣ ਨਵੀਂ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਗਏ ਹਨ। ਐੱਸਆਈਟੀ ਨੂੰ ਮਿਲੀ ਵੱਡੀ ਸਫਲਤਾ ਤੋਂ ਬਾਅਦ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਤੇ ਸਰੂਪ ਚੋਰੀ ਕਰਨ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਜ਼ਾਵਾਂ ਮਿਲਣ ਲਈ ਵੱਡੀ ਆਸ ਜਾਗਦੀ ਵੀ ਦਿਖਾਈ ਦੇ ਰਹੀ ਹੈ।ਹੁਣ 21 ਮਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
[caption id="attachment_498150" align="aligncenter" width="300"]
ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਦੱਸ ਦੇਈਏ ਕਿ ਪਿਛਲੇ ਦਿਨੀਂ ਜਾਂਚ ਟੀਮ ਦੀ ਪੜਤਾਲ ਰਿਪੋਰਟ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਕੋਟਕਪੂਰਾ ਗੋਲ਼ੀਕਾਂਡ ਲਈ ਇਕ ਹੋਰ ਜਾਂਚ ਟੀਮ ਬਣਾਈ ਜਾਵੇ ਅਤੇ ਨਵੀਂ ਬਣੀ ਜਾਂਚ ਟੀਮ ਵਿੱਚ ਕੰਵਰ ਵਿਜੈ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ।
[caption id="attachment_498152" align="aligncenter" width="300"]
ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption]
ਪੜ੍ਹੋ ਹੋਰ ਖ਼ਬਰਾਂ : ਰਾਸ਼ਨ ਦੀਆਂ ਦੁਕਾਨਾਂ ਦੇਰ ਤੱਕ ਖੁੱਲ੍ਹੀਆਂ ਰਹਿਣ ,ਗਰੀਬਾਂ ਨੂੰ ਮਿਲ ਸਕੇ ਮੁਫ਼ਤ ਰਾਸ਼ਨ : ਕੇਂਦਰ
ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨੌਨਿਹਾਲ ਸਿੰਘ ਆਈ.ਜੀ.ਪੀ ਲੁਧਿਆਣਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਨਵੀਂ ਐਸਆਈਟੀ ਦਾ ਗਠਨ ਕੀਤਾ ਸੀ। ਇਸ ਦੇ ਬਾਕੀ 2 ਮੈਂਬਰਾਂ ਵਿਚ ਐਸ.ਐਸ.ਪੀ ਮੋਹਾਲੀ ਸਤਿੰਦਰ ਸਿੰਘ ਤੇ ਫ਼ਰੀਦਕੋਟ ਦੇ ਐਸ.ਐਸ.ਪੀ ਸਵਰਨਦੀਪ ਸਿੰਘ ਸ਼ਾਮਲ ਹਨ।
-PTCNews