ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਿਸਾਨ ਤੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਆਹਮੋ-ਸਾਹਮਣੇ
ਬਠਿੰਡਾ : ਬਠਿੰਡਾ ਦੀ ਮੌੜ ਮੰਡੀ 'ਚ ਕਿਸਾਨਾਂ ਵੱਲੋਂ ਆਪਣੇ ਖੇਤ ਵਿੱਚੋਂ ਮਿੱਟੀ ਕੱਢਣ ਤੇ ਉਨ੍ਹਾਂ ਖਿਲਾਫ ਮਾਇਨਿੰਗ ਦੇ ਮਾਮਲੇ ਦਰਜ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਆਦਮੀ ਪਾਰਟੀ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵਿਚਕਾਰ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ ਕਿਸਾਨਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਰਕਾਰ ਖਿਲਾਫ਼ ਟਰੈਕਟਰਾਂ ਤੇ ਹਲਕੇ ਵਿਚ ਰੋਸ ਮਾਰਚ ਕੀਤਾ ਜਾਣਾ ਸੀ ਜਿਸਨੂੰ ਲੈ ਕੇ ਵੱਡੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਤੇ ਪਿੰਡ ਮਾਈਸਰਖਾਨਾ ਪੁੱਜੇ ਹੋਏ ਸਨ। ਦੂਜੇ ਪਾਸੇ ਆਪ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੇ ਸਮਰਥਕਾਂ ਵੱਲੋਂ ਵੀ ਟਰੈਕਟਰ ਮਾਰਚ ਦਾ ਵਿਰੋਧ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਸੁਰੱਖਿਆ ਨੂੰ ਦੇਖਦੇ ਹੋਏ ਪਿੰਡ ਮਾਈਸਰਖ਼ਾਨਾ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਹੋਇਆ ਸੀ। ਕਿਸਾਨਾਂ ਦੇ ਰੋਹ ਨੂੰ ਵੇਖਦੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ 16 ਸਤੰਬਰ ਨੂੰ ਮੀਟਿੰਗ ਕਰਕੇ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਜਿਸ ਤੋਂ ਬਾਅਦ ਇਕ ਵਾਰ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਪਿੰਡ ਮੌੜ ਚੜਤ ਸਿੰਘ ਵਿਖੇ ਕਿਸਾਨਾਂ ਵੱਲੋਂ ਆਪਣੇ ਖੇਤਾਂ 'ਚੋਂ ਮਿੱਟੀ ਕੱਢ ਕੇ ਖੇਤ ਪੱਧਰ ਕਰਨ ਦਾ ਕੰਮ ਕੀਤਾ ਜਾ ਰਿਹਾ ਸੀ ਜਿਥੇ ਆਪ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਰਾਤ ਸਮੇਂ ਰੇਡ ਕਰਕੇ ਇਸ ਨੂੰ ਨਾਜਾਇਜ਼ ਮਾਇਨਿੰਗ ਦਸਦੇ ਹੋਏ ਥਾਣਾ ਮੌੜ ਤੇ ਕੋਟਫੱਤਾ ਵਿਖੇ ਕਿਸਾਨਾਂ ਤੇ ਮਸ਼ੀਨਰੀ ਖਿਲਾਫ਼ ਮਾਮਲਾ ਦਰਜ ਕਰਵਾਇਆ ਸੀ, ਜਿਸ ਵਿਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਰਜ ਮਾਮਲੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਰਜ ਮਾਮਲੇ ਖਿਲਾਫ਼ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਕਿਸਾਨਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਅਤੇ ਵਿਧਾਇਕ ਖਿਲਾਫ਼ ਹਲਕੇ ਵਿੱਚ ਟਰੈਕਟਰ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ ਜਿਸਨੂੰ ਲੈ ਕੇ ਮਾਇਸਰਖਾਨਾ ਵਿਖੇ ਸਵੇਰ ਤੋਂ ਹੀ ਸੈਂਕੜੇ ਟਰੈਕਟਰਾਂ ਤੇ ਹਜ਼ਾਰਾਂ ਕਿਸਾਨ ਪੁੱਜੇ ਹੋਏ ਸਨ ਹੋਏ, ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਪੁਲਿਸ ਨੇ ਪਿੰਡ ਮਾਈਸਰਖਾਨਾ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਹੋਇਆ ਸੀ। ਰੋਸ ਮਾਰਚ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ 16 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ ਜਿਸ ਤੋਂ ਬਾਅਦ ਕਿਸਾਨਾਂ ਨੇ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਟਰੈਕਟਰ ਮਾਰਚ ਵੀ ਕੀਤਾ ਹੈ ਪਰ ਜੈ 16 ਸਤੰਬਰ ਨੂੰ ਕਿਸਾਨਾਂ ਤੇ ਦਰਜ ਮਾਮਲੇ ਰੱਦ ਨਹੀਂ ਕੀਤੇ ਜਾਂਦੇ, ਕਿਸਾਨਾਂ ਨੂੰ ਮਿੱਟੀ ਕੱਢਣ ਦੀ ਆਗਿਆ ਨਹੀਂ ਦਿੱਤੀ ਜਾਂਦੀ 19 ਸਤੰਬਰ ਤੋਂ ਥਾਣੇ ਮੌੜ ਅੱਗੇ ਪੱਕਾ ਰੋਸ ਧਰਨਾ ਦਿੱਤਾ ਜਾਵੇਗਾ। ਇਹ ਵੀ ਪੜ੍ਹੋ : 'ਆਪ' ਦੇ 10 ਵਿਧਾਇਕਾਂ ਨੂੰ ਧਮਕੀ, ਹਰਪਾਲ ਚੀਮਾ ਸਾਰੇ ਸਬੂਤ ਡੀਜੀਪੀ ਨੂੰ ਸੌਂਪਣਗੇ ਮੌਕੇ ਤੇ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜੋ ਕਿਸਾਨਾਂ ਦੀਆਂ ਮੰਗਾਂ ਹਨ, ਉਸ ਸਬੰਧੀ 16 ਸਤੰਬਰ ਨੂੰ ਮੀਟਿੰਗ ਕੀਤੀ ਜਾਵੇਗੀ ਅਤੇ ਲੰਬੀ ਚੌੜੀ ਮੀਟਿੰਗ ਤੋਂ ਬਾਅਦ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਧਰ ਦੂਜੇ ਪਾਸੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੇ ਸਮਰਥਕਾਂ ਨੇ ਵੀ ਕਿਸਾਨਾਂ ਉਤੇ ਦਰਜ ਮਾਮਲੇ ਨੂੰ ਸਹੀ ਦੱਸਦੇ ਹੋਏ ਕਿਸਾਨ ਆਗੂਆਂ ਵੱਲੋਂ ਕਿਸਾਨ ਯੂਨੀਅਨ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਕਈ ਸਵਾਲ ਵੀ ਕੀਤੇ ਹਨ। ਰਿਪੋਰਟ-ਮਨੀਸ਼ ਗਰਗ -PTC News