ਬਰਨਾਲਾ : ਪਿੰਡ ਭੈਣੀ ਮਹਿਰਾਜ ਵਿਖੇ ਕਰਜ਼ੇ ਦੇ ਦੁਖੀ ਕਿਸਾਨ ਨੇ ਦਿੱਤੀ ਜਾਨ
ਬਡਬਰ : ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਮਹਿਰਾਜ ਵਿਖੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਹਰਬੰਸ ਸਿੰਘ (58) ਵਾਸੀ ਭੈਣੀ ਮਹਿਰਾਜ , ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।
[caption id="attachment_496965" align="aligncenter" width="300"]
ਬਰਨਾਲਾ : ਪਿੰਡ ਭੈਣੀ ਮਹਿਰਾਜ ਵਿਖੇ ਕਰਜ਼ੇ ਦੇ ਦੁਖੀ ਕਿਸਾਨ ਨੇ ਦਿੱਤੀ ਜਾਨ[/caption]
ਪੜ੍ਹੋ ਹੋਰ ਖ਼ਬਰਾਂ : ਇੱਕ ਪੁੱਤ ਦਾ ਅੰਤਿਮ ਸਸਕਾਰ ਕਰਕੇ ਘਰ ਵਾਪਸ ਆਇਆ ਪਰਿਵਾਰ, ਦੂਜੇ ਦੀ ਘਰ 'ਚ ਮਿਲੀ ਲਾਸ਼
ਦੱਸਿਆ ਜਾਂਦਾ ਹੈ ਕਿ ਮ੍ਰਿਤਕ ਕਿਸਾਨ ਕੋਲ ਸਾਢੇ ਤਿੰਨ ਏਕੜ ਦੇ ਕਰੀਬ ਜ਼ਮੀਨ ਸੀ ਤੇ ਉਸ ਦੇ ਸਿਰ 7-8 ਲੱਖ ਦੇ ਕਰੀਬ ਕਰਜ਼ਾ ਚੜ੍ਹ ਗਿਆ ਸੀ, ਜਿਸ ਕਰਕੇ ਉਸ ਨੇ ਅਜਿਹਾ ਕਦਮ ਚੁੱਕਿਆ ਹੋਵੇਗਾ। ਕਿਸਾਨ ਆਪਣੇ ਪਿੱਛੇ ਵਿਧਵਾ ਪਤਨੀ, ਦੋ ਪੁੱਤਰ ਤੇ ਇਕ ਧੀ ਛੱਡ ਗਿਆ ਹੈ।
[caption id="attachment_496962" align="aligncenter" width="301"]
ਬਰਨਾਲਾ : ਪਿੰਡ ਭੈਣੀ ਮਹਿਰਾਜ ਵਿਖੇ ਕਰਜ਼ੇ ਦੇ ਦੁਖੀ ਕਿਸਾਨ ਨੇ ਦਿੱਤੀ ਜਾਨ[/caption]
ਪਿੰਡ ਵਾਸੀਆਂ ਅਨੁਸਾਰ ਮ੍ਰਿਤਕ ਹਰਬੰਸ ਸਿੰਘ ਕੁੱਝ ਸਮੇਂ ਤੋਂ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਪਰ ਆਪਣੇ ਦਿਲ ਦੀ ਗੱਲ ਕਿਸੇ ਨਾਲ ਸਾਂਝੀ ਨਹੀਂ ਕਰਦਾ ਸੀ। ਇਸੇ ਕਾਰਨ ਬੀਤੀ ਰਾਤ ਕਰੀਬ 9.30 ਵਜੇ ਉਸ ਨੇ ਪਿੰਡ ਕੋਲ ਲੰਘਦੀ ਨਹਿਰ ਕਿਨਾਰੇ ਖੜੇ ਦਰੱਖ਼ਤ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ।
[caption id="attachment_496964" align="aligncenter" width="300"]
ਬਰਨਾਲਾ : ਪਿੰਡ ਭੈਣੀ ਮਹਿਰਾਜ ਵਿਖੇ ਕਰਜ਼ੇ ਦੇ ਦੁਖੀ ਕਿਸਾਨ ਨੇ ਦਿੱਤੀ ਜਾਨ[/caption]
ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ
ਇਸ ਦੌਰਾਨ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਦੇ ਪਤੀ ਜਗਸੀਰ ਸਿੰਘ, ਕਿਸਾਨ ਆਗੂ ਦਰਸ਼ਨ ਸਿੰਘ ਭੈਣੀ ਮਹਿਰਾਜ, ਜਰਨੈਲ ਸਿੰਘ ਗੇਲੀ ਪੰਚ, ਬਹਾਦਰ ਸਿੰਘ ਪੰਚ ਤੇ ਹੋਰ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਮਰਹੂਮ ਕਿਸਾਨ ਦਾ ਕਰਜ਼ਾ ਮਾਫ਼ ਕਰੇ ਤੇ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ।
-PTCNews