ਕਿਸਾਨੀ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਕਿਸਾਨ ਦੀ ਹੋਈ ਮੌਤ
ਬਹਾਦਰਗੜ੍ਹ: ਖੇਤੀ ਕਾਨੂੰਨਾਂ ਦੀ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਦਿੱਲੀ ਦੀਆ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਬਜ਼ੁਰਗ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਵਸਨੀਕ ਸੀ। ਖਰਾਬ ਸਿਹਤ ਦੇ ਕਾਰਨ ਉਸਨੂੰ ਇੱਕ ਦਿਨ ਪਹਿਲਾਂ ਹੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਪੜ੍ਹੋ ਹੋਰ ਖ਼ਬਰਾਂ: ਅਨਿਲ ਜੋਸ਼ੀ ਸਮੇਤ ਕਈ ਭਾਜਪਾ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਹਸਪਤਾਲ ਵਿੱਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ। ਕਰਨੈਲ ਸਿੰਘ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ। ਅੰਦੋਲਨਕਾਰੀ ਕਿਸਾਨਾਂ ਨੇ ਮ੍ਰਿਤਕ ਕਿਸਾਨ ਨੂੰ ਮੁਆਵਜ਼ਾ ਦੇਣ, ਪਰਿਵਾਰ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ।
ਪਿਛਲੇ ਅੱਠ ਮਹੀਨਿਆਂ ਵਿੱਚ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਅੰਦੋਲਨ ਵਿੱਚ 500 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਹੈ ਪਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦਾ ਡੈੱਡਲਾਕ ਖਤਮ ਨਹੀਂ ਹੋ ਰਿਹਾ ਹੈ।