Fri, Nov 22, 2024
Whatsapp

ਹਰਿਆਣਾ 'ਚ ਹੋਏ ਲਾਠੀਚਾਰਜ 'ਚ ਜ਼ਖ਼ਮੀ ਹੋਏ ਕਿਸਾਨ ਦੀ ਰਾਤ ਇੰਝ ਹੋਈ ਮੌਤ

Reported by:  PTC News Desk  Edited by:  Riya Bawa -- August 29th 2021 01:59 PM -- Updated: August 29th 2021 02:22 PM
ਹਰਿਆਣਾ 'ਚ ਹੋਏ ਲਾਠੀਚਾਰਜ 'ਚ ਜ਼ਖ਼ਮੀ ਹੋਏ ਕਿਸਾਨ ਦੀ ਰਾਤ ਇੰਝ ਹੋਈ ਮੌਤ

ਹਰਿਆਣਾ 'ਚ ਹੋਏ ਲਾਠੀਚਾਰਜ 'ਚ ਜ਼ਖ਼ਮੀ ਹੋਏ ਕਿਸਾਨ ਦੀ ਰਾਤ ਇੰਝ ਹੋਈ ਮੌਤ

ਕਰਨਾਲ: ਹਰਿਆਣਾ ਦੇ ਕਰਨਾਲ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਬੀਤੇ ਦਿਨੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਪਿਛਲੇ 9 ਮਹੀਨਿਆਂ ਤੋਂ ਕਿਸਾਨ ਅੰਦੋਲਨ ਵਿੱਚ ਆਪਣੀ ਭੂਮਿਕਾ ਨਿਭਾ ਰਹੇ ਕਿਸਾਨ ਸੁਸ਼ੀਲ ਕਾਜਲ ਦੀ ਰਾਤ ਨੂੰ ਹਾਰਟ ਅਟੈਕ ਕਾਰਨ ਮੌਤ ਹੋ ਗਈ। ਉਧਰ, ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਪੁਲਿਸ ਲਾਠੀਚਾਰਜ ਵਿੱਚ ਜ਼ਖਮੀ ਹੋਏ ਹਨ। ਦੱਸ ਦੇਈਏ ਕਿ ਸ਼ਹੀਦ ਕਿਸਾਨ ਸੁਸ਼ੀਲ ਕਾਜਲ, ਪਿੰਡ ਰਾਏਪੁਰ ਜਟਾਨ ਦਾ ਵਸਨੀਕ ਹੈ। ਪਿਛਲੇ 9 ਮਹੀਨਿਆਂ ਤੋਂ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਸੀ। ਬੀਤੇ ਦਿਨੀ ਟੋਲ ਪਲਾਜ਼ਾ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ ਅਤੇ ਸਰੀਰ/ਸਿਰ ਵਿੱਚ ਸੱਟਾਂ ਲੱਗੀਆਂ ਸਨ ਬਾਅਦ ਵਿਚ ਰਾਤ ਨੂੰ ਹਾਰਟ ਅਟੈਕ ਨਾਲ ਉਸ ਦੀ ਮੌਤ ਗਈ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ 9 ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਹੁਣ ਇਸ ਦੌਰਾਨ 600 ਦੇ ਕਰੀਬ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਕਿਸਾਨ ਆਗੂ ਗੁਰਨਾਮ ਚਡੁਨੀ ਨੇ ਸੁਸ਼ੀਲ ਕਾਜਲ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਕਿਸਾਨ ਭਾਈਚਾਰਾ ਉਨ੍ਹਾਂ ਦੀ ਕੁਰਬਾਨੀ ਲਈ ਹਮੇਸ਼ਾ ਧੰਨਵਾਦੀ ਰਹੇਗਾ। -PTC News


Top News view more...

Latest News view more...

PTC NETWORK