ਬਠਿੰਡਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੁਆਈ ਆਪਣੀ ਜਾਨ , 2 ਏਕੜ ਜ਼ਮੀਨ ਦਾ ਸੀ ਮਾਲਕ
ਬਠਿੰਡਾ : ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।
[caption id="attachment_474136" align="aligncenter" width="750"]
ਬਠਿੰਡਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੁਆਈ ਆਪਣੀ ਜਾਨ , 2 ਏਕੜ ਜ਼ਮੀਨ ਦਾ ਸੀ ਮਾਲਕ[/caption]
ਪੜ੍ਹੋ ਹੋਰ ਖ਼ਬਰਾਂ : ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ ,ਕਿਹਾ- ਕੇਂਦਰ ਸਰਕਾਰ ‘ਹਮ ਦੋ ਹਮਾਰੇ ਦੋ' ਦੀ ਤਰਜ਼ 'ਤੇ ਚੱਲ ਰਹੀ ਹੈ
ਇਸ ਦੇ ਚਲਦੇ ਅੱਜ ਬਠਿੰਡਾ ਜ਼ਿਲ੍ਹੇ ਦੇ ਇਸ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਬਠਿੰਡਾ ਦੇ ਪਿੰਡ ਜੋਧਪੁਰ ਪਾਖਰ ਦੇ ਰਹਿਣ ਵਾਲੇ ਕਿਸਾਨ ਜੁਗਵਿੰਦਰ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।
[caption id="attachment_474138" align="aligncenter" width="750"]
ਬਠਿੰਡਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੁਆਈ ਆਪਣੀ ਜਾਨ , 2 ਏਕੜ ਜ਼ਮੀਨ ਦਾ ਸੀ ਮਾਲਕ[/caption]
ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਦੇ ਸਿਰ 18 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਕਿਸਾਨ ਕੋਲ ਦੋ ਏਕੜ ਜ਼ਮੀਨ ਸੀ ,ਜੋ ਕਰਜ਼ੇ ਕਾਰਨ ਗਹਿਣੇ ਪਈ ਹੋਈ ਸੀ ,ਮ੍ਰਿਤਕ ਕਿਸਾਨ ਦਾ ਨਾਂਅ ਕਰਜ਼ਾ ਮੁਆਫ਼ੀ ਵਿੱਚ ਵੀ ਨਹੀਂ ਆਇਆ ਸੀ।
ਪੜ੍ਹੋ ਹੋਰ ਖ਼ਬਰਾਂ : ਇਸ ਦੇਸ਼ ਨੂੰ 4 ਲੋਕ ਚਲਾਉਂਦੇ ਹਨ, ਉਨ੍ਹਾਂ ਦੇ ਨਾਮ ਸਾਰੇ ਜਾਣਦੇ ਹਨ : ਰਾਹੁਲ ਗਾਂਧੀ
[caption id="attachment_474139" align="aligncenter" width="275"]
ਬਠਿੰਡਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੁਆਈ ਆਪਣੀ ਜਾਨ , 2 ਏਕੜ ਜ਼ਮੀਨ ਦਾ ਸੀ ਮਾਲਕ[/caption]
ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਦਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਮ੍ਰਿਤਕ ਕਿਸਾਨ ਜੁਗਵਿੰਦਰ ਸਿੰਘ ਆਪਣੇ ਪਿੱਛੇ ਇਕ ਲੜਕਾ ,ਇਕ ਲੜਕੀ ਅਤੇ ਪਤਨੀ ਛੱਡ ਗਿਆ ਹੈ।
-PTCNews