ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ , ਰਾਤੋਂ -ਰਾਤ ਪਲਟੀ ਬਾਜ਼ੀ
ਮੁਜ਼ੱਫਰਨਗਰ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ। ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇੱਕ ਵਾਰ ਫਿਰ ਕਿਸਾਨ ਅੰਦੋਲਨ ਨੇ ਜ਼ੋਰ ਫੜ ਲਿਆ ਹੈ। ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨ ਗਾਜ਼ੀਪੁਰ ਸਰਹੱਦ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਓਥੇ ਹੀ ਗਾਜੀਪੁਰ ਬਾਰਡਰ ਦੋਵਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ। ਅੱਜ ਮੁਜ਼ੱਫਰਨਗਰ ਵਿੱਚ ਕਿਸਾਨਾਂ ਦੀ ਮਹਾਂ ਪੰਚਾਇਤ ਹੋਵੇਗੀ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਮਾਮਲੇ ‘ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ
[caption id="attachment_470273" align="aligncenter" width="300"]
ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ , ਰਾਤੋਂ -ਰਾਤ ਪਲਟੀ ਬਾਜ਼ੀ[/caption]
ਦਰਅਸਲ 'ਚ ਵੀਰਵਾਰ ਰਾਤ ਨੂੰ ਗਾਜ਼ੀਪੁਰ ਬਾਰਡਰ 'ਤੇ ਡਟੇ ਕਿਸਾਨਾਂ ਖਿਲਾਫ਼ ਪੁਲਿਸ ਨੇ ਸਖ਼ਤ ਰਵੱਈਆ ਦਿਖਾਇਆ ਸੀ ਅਤੇ ਕਿਸਾਨਾਂ ਨੂੰਗਾਜ਼ੀਪੁਰ ਬਾਰਡਰ ਖ਼ਾਲੀ ਕਰਨ ਲਈ ਕਿਹਾ ਗਿਆ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਵੁਕ ਹੋ ਗਏ ਅਤੇ ਪੁਲਿਸ ਸਾਹਮਣੇ ਅੜ ਗਏ। ਇਸ ਵੇਲੇ ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਬਹੁਤ ਵੱਧ ਗਿਆ ਹੈ ਤੇ ਕਿਸਾਨਾਂ ਵਿਚ ਪੂਰਾ ਉਤਸ਼ਾਹ ਹੈ। ਦੂਜੇ ਪਾਸੇ ਕਿਸਾਨਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਵੇਖਦਿਆਂ ਪੁਲਿਸ ਪਿੱਛੇ ਹਟ ਗਈ।
[caption id="attachment_470272" align="aligncenter" width="300"]
ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ , ਰਾਤੋਂ -ਰਾਤ ਪਲਟੀ ਬਾਜ਼ੀ[/caption]
ਉਨ੍ਹਾਂ ਨੇ ਖੁਦਕੁਸ਼ੀ ਦੀ ਧਮਕੀ ਵੀ ਦਿੱਤੀ ਅਤੇ ਐਲਾਨ ਕੀਤਾ ਕਿ ਉਹ ਉਦੋਂ ਤੱਕ ਪਾਣੀ ਨਹੀਂ ਪੀਣਗੇ ਜਦੋਂ ਤੱਕ ਉਨ੍ਹਾਂ ਦੇ ਪਿੰਡ ਦੇ ਲੋਕ ਉਸ ਲਈ ਪਾਣੀ ਨਹੀਂ ਲਿਆਉਂਦੇ। ਟਿਕੈਤ ਦੀ ਇਸ ਧਮਕੀ ਦਾ ਅਸਰ ਉਸਦੇ ਮੁਜ਼ੱਫਰਨਗਰ ਦੇ ਪਿੰਡ ਸਿਸੌਲੀ ਵਿੱਚ ਵੇਖਿਆ ਗਿਆ। ਦੁਪਹਿਰ ਸਮੇਂ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਰਾਤ ਨੂੰ ਪੰਚਾਇਤ ਬੁਲਾ ਲਈ ਸੀ।
[caption id="attachment_470269" align="aligncenter" width="300"]
ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ , ਰਾਤੋਂ -ਰਾਤ ਪਲਟੀ ਬਾਜ਼ੀ[/caption]
ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ , ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ
ਉਨ੍ਹਾਂ ਸਾਫ ਤੌਰ 'ਤੇ ਕਿਹਾ ਕਿ ਉਹ ਪਿੱਛੇ ਨਹੀਂ ਹਟਣਗੇ। ਟਿਕੈਤ ਦੇ ਅੱਥਰੂਆਂ ਦਾ ਅਸਰ ਮੁਜ਼ੱਫਰਨਗਰ ਵਿੱਚ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸਮਰਥਕ ਪਿੰਡ ਸਿਸੌਲੀ ਵਿੱਚ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਦੇ ਸਮਰਥਨ 'ਚ ਇੱਥੇ ਨਾਅਰੇਬਾਜ਼ੀ ਕੀਤੀ ਗਈ। ਟਿਕੈਤ ਦੇ ਭਾਵੁਕ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ ਵਿੱਚ ਆ ਗਏ। ਇੱਥੇ ਰਾਕੇਸ਼ ਟਿਕੈਤ ਦੇ ਭਰਾ ਕਿਸਾਨ ਆਗੂ ਨਰੇਸ਼ ਟਿਕੈਤ ਨੇ ਪੰਚਾਇਤ ਨੂੰ ਸੰਬੋਧਨ ਕੀਤਾ।
[caption id="attachment_470274" align="aligncenter" width="300"]
ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ , ਰਾਤੋਂ -ਰਾਤ ਪਲਟੀ ਬਾਜ਼ੀ[/caption]
ਪੰਚਾਇਤ ਤੋਂ ਬਾਅਦ ਨਰੇਸ਼ ਟਿਕੈਤ ਨੇ ਐਲਾਨ ਕੀਤਾ ਕਿ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਜ਼ੱਫਰਨਗਰ ਸ਼ਹਿਰ ਦੇ ਸਰਕਾਰੀ ਇੰਟਰ ਕਾਲਜ ਵਿਖੇ ਇੱਕ ਮਹਾਂ ਪੰਚਾਇਤ ਬੁਲਾਈ ਜਾਵੇਗੀ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣਗੇ। ਇਸ ਪੰਚਾਇਤ ਵਿਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਦੱਸਿਆ ਜਾਂਦਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਨਰੇਸ਼ ਟਿਕੈਤ, ਰਾਕੇਸ਼ ਟਿਕੈਤ ਦਾ ਵੱਡਾ ਭਰਾ ਹੈ।
-PTCNews