ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ 'ਚ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਿੰਨੇ ਕੀਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਐਮ.ਐਸ.ਪੀ. ਦੀ ਗਾਰੰਟੀ ਨਹੀਂ ਦਿੱਤੀ ਜਾਂਦੀ। ਬਲਬੀਰ ਸਿੰਘ ਰਾਜੇਵਾਲ ਅੱਜ ਦੇਰ ਸ਼ਾਮ ਮਟਕਾ ਚੌਕ ਚੰਡੀਗੜ੍ਹ ਪੁੱਜੇ ਅਤੇ ਰੋਜ਼ਾਨਾ ਕਿਸਾਨੀ ਅੰਦੋਲਨ ਦੀ ਆਵਾਜ਼ ਬੰਦ ਕਰਦੇ ਆ ਰਹੇ ਲੋਕਾਂ ਨੂੰ ਸੰਬੋਧਨ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ [caption id="attachment_473612" align="aligncenter" width="480"] ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ[/caption] ਇਸ ਦੇ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਪੁਲਿਸ ਨੇ ਕੇਸ ਪਾ ਕੇ ਜੇਲ੍ਹਾਂ 'ਚ ਬੰਦ ਕੀਤਾ ਹੈ, ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਖ਼ੁਦ ਯੂਨੀਅਨ ਕਰੇਗੀ ਅਤੇ ਵਕੀਲ ਇਸ ਕੰਮ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।ਇਸ ਦੇ ਇਲਾਵਾ 11 ਫ਼ਰਵਰੀ ਨੂੰ ਜਗਰਾਉਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮਹਾ ਰੈਲੀ ਆਯੋਜਿਤ ਕੀਤੀ ਜਾਵੇਗੀ । ਇਸ ਵਿਚ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਡਾ. ਦਰਸ਼ਨ ਪਾਲ ਅਤੇ ਮਨਧੀਰ ਸਿੰਘ ਧਨੇਰ ਮੁੱਖ ਬੁਲਾਰੇ ਹੋਣਗੇ। [caption id="attachment_473611" align="aligncenter" width="246"] ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ[/caption] ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦਾ ਅੱਜ 76ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਵਿਚਕਾਰ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਰੁਕਸ਼ੇਤਰ 'ਚ ਮਹਾਪੰਚਾਇਤ ਕਰਨ ਲਈ ਪਹੁੰਚ ਸਨ। ਕਿਸਾਨਾਂ ਦੀ ਮਹਾਪੰਚਾਇਤ ਵਿਚ ਪਹੁੰਚੇ ਰਾਕੇਸ਼ ਟਿਕੈਤ ਨੇ ਕਿਹਾ ਇਹ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ। ਉਨ੍ਹਾਂ ਸਰਕਾਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। [caption id="attachment_473609" align="aligncenter" width="297"] ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ :ਬਲਬੀਰ ਸਿੰਘ ਰਾਜੇਵਾਲ[/caption] ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ ਟਿਕੈਤ ਨੇ ਕਿਹਾ ਕਿਸਾਨ ਦਿੱਲੀ ਤੋਂ ਵਾਪਸ ਨਹੀਂ ਆ ਰਹੇ ਸਨ ਜਿਹੜੇ ਤਿੰਨ ਲੱਖ ਟਰੈਕਟਰ ਲੈ ਕੇ ਗਏ ਸਨ ਉਹ ਵਾਪਸ ਆ ਰਹੇ ਸਨ। ਸਰਕਾਰ ਨੂੰ ਇਸ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿ ਕਿਸਾਨ ਵਾਪਸ ਚਲਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਕੋਈ ਅਪੀਲ ਨਹੀਂ ਕੀਤੀ, ਸਗੋਂ ਉਨ੍ਹਾਂ ਨੂੰ ਅੰਦੋਲਨਜੀਵੀ ਦੱਸਿਆ ਜੋ ਬਹੁਤ ਗਲਤ ਹੈ। ਰਾਕੇਸ਼ ਟਿਕੈਤ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅੰਦੋਲਨ ਬਾਰੇ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ । ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਅੰਦੋਲਨਕਾਰੀ ਹਾਂ, ਜੁਮਲੇਬਾਜ਼ ਨਹੀਂ । -PTCNews