ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ,ਬੈਰੀਕੈਡ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ
ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ,ਬੈਰੀਕੈਡ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ:ਖਨੌਰੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ 'ਚ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਾਰਗ ਬੰਦ ਕਰਕੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਰਿਆ 'ਚ ਸੁੱਟ ਦਿੱਤੇ ਹਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ।
[caption id="attachment_452691" align="aligncenter" width="300"]
ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ , ਬੈਰੀਕੈਡ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ[/caption]
ਇਸ ਦੌਰਾਨ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਖਨੌਰੀ ਬਾਰਡਰ 'ਤੇ ਰੋਕਿਆ ਗਿਆ ਹੈ ,ਜਿੱਥੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਰਹੀ ਹੈ। ਜਦੋਂ ਪੁਲਿਸ ਨੇ ਕਿਸਾਨਾਂ 'ਤੇਪਾਣੀ ਦੀਆਂ ਬੁਛਾਰਾਂ ਕੀਤੀਆਂ ਤਾਂ ਕਿਸਾਨਬੈਰੀਕੈਡ ਤੋੜ ਕੇ ਅੱਗੇ ਵਧੇ ਹਨ। ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਉੱਥੇ ਮਿੱਟੀ ਪੱਧਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਟਰੈਕਟਰ ਆਸਾਨੀ ਨਾਲ ਕੱਢੇ ਜਾ ਸਕਣ।
[caption id="attachment_452690" align="aligncenter" width="300"]
ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ , ਬੈਰੀਕੈਡ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ[/caption]
ਸ਼ੰਭੂ ਬਾਰਡਰ 'ਤੇ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਕਿਸਾਨਾਂ ਨੇ ਪਿਹੋਵਾ ਬਾਰਡਰ 'ਤੇ ਵੀ ਪੁਲਿਸ ਰੋਕਾਂ ਤੋੜ ਦਿੱਤੀਆਂ ਹਨ।ਪਟਿਆਲਾ ਤੇ ਪਿਹੋਵਾ ਬਾਰਡਰ ਜੋ ਹਰਿਆਣੇ ਦੇ ਨਾਲ ਲੱਗਦਾ ਹੈ, ਉੱਥੇ ਵੀ ਕਿਸਾਨਾਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਉੱਚੇ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ।
[caption id="attachment_452689" align="aligncenter" width="300"]
ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ , ਬੈਰੀਕੈਡ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ[/caption]
ਇਹ ਵੀ ਪੜ੍ਹੋ : ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਿਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ।
[caption id="attachment_452688" align="aligncenter" width="300"]
ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ , ਬੈਰੀਕੈਡ ਤੋੜ ਕੇ ਦਿੱਲੀ ਵੱਲ ਵਧੇ ਕਿਸਾਨ[/caption]
ਹਰਿਆਣਾ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ਸੀਲ ਕੀਤਾ ਗਿਆ ਸੀ। ਜਦੋਂ ਕਿਸਾਨ ਅੱਗੇ ਦਿੱਲੀ ਵੱਲ ਵੱਧਣ ਲੱਗੇ ਤਾਂ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇ ਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇ ਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ ਦੇਖਿਆ ਗਿਆ ਹੈ।
-PTCNews