ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਦਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਰੋਧ
ਅੰਮ੍ਰਿਤਸਰ : ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ ਸੂਬਾਈ ਜਨਰਲ ਸਕੱਤਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਕਿ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕਰਨ ਵਾਲੀ ਮੋਦੀ ਸਰਕਾਰ ਨੇ ਕੀਤਾ ਜਿਓਣਾ ਦੁੱਭਰ ਕੀਤਾ। ਡੀਜਲ, ਪੈਟਰੋਲ, ਪੋਟਾਸ਼, ਦਵਾਈਆਂ ਦੇ ਨਾਲ ਨਾਲ ਗੈਸ ਆਦਿ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਨੇ ਇਸ ਮੌਕੇ ਘੱਟੋ-ਘੱਟ ਸਮਰਥਨ ਮੁੱਲ ਗਰੰਟੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਹੈ। ਖੇਤੀ ਸੈਕਟਰ ਲਈ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਭਗਵੰਤ ਮਾਨ ਸਰਕਾਰ ਨਾਕਾਮ ਰਹੀ ਹੈ। 4 ਵਜੇ ਜੰਡਿਆਲਾ ਗੁਰੂ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਪੰਜਾਬ ਸਰਕਾਰ ਨੂੰ ਮੰਗਾਂ ਯਾਦ ਕਰਵਾਈਆਂ ਜਾਣਗੀਆਂ। ਸਰਕਾਰ ਨੂੰ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮਹਿੰਗਾਈ ਦੀ ਮਾਰ ਨਾਲ ਆਮ ਆਦਮੀ ਦਾ ਬੁਰਾ ਹਾਲ ਹੈ। ਇਸ ਵਿਚਕਾਰ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 50 ਰੁਪਏ ਹੋਰ ਵਧ ਗਈ ਹੈ। ਅੱਜ ਤੋਂ ਘਰੇਲੂ ਸਿਲੰਡਰ ਦੀ ਕੀਮਤ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਤੋਂ ਪਹਿਲਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੇ ਹੋਏ ਤੇਲ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਉਦੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 102 ਰੁਪਏ ਵਧਾ ਦਿੱਤੀ ਗਈ ਸੀ। ਹੁਣ ਤੁਹਾਨੂੰ ਇਸ ਸਿਲੰਡਰ ਲਈ 2355.50 ਰੁਪਏ ਦੇਣੇ ਪੈਣਗੇ। 1 ਮਈ ਦੀ ਸਮੀਖਿਆ 'ਚ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਆਮ ਆਦਮੀ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਉਨ੍ਹਾਂ ਨੂੰ ਝਟਕਾ ਲੱਗਾ ਹੈ। ਇਹ ਵੀ ਪੜ੍ਹੋ : ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਦੀ ਮੌਤ