ਡੱਬਵਾਲੀ ਬਾਰਡਰ 'ਤੇ ਵੀ ਕਿਸਾਨਾਂ ਨੇ ਤੋੜੇ ਪੁਲਿਸ ਬੈਰੀਕੇਡ, ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ
ਡੱਬਵਾਲੀ ਬਾਰਡਰ 'ਤੇ ਵੀ ਕਿਸਾਨਾਂ ਨੇ ਤੋੜੇ ਪੁਲਿਸ ਬੈਰੀਕੇਡ, ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ:ਡੱਬਵਾਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਲੀ 'ਚ ਵੱਡਾ ਅੰਦੋਲਨ ਕਰਨ ਲਈ ਲਗਾਤਾਰ ਪਿਛਲੇ 2 ਦਿਨਾਂ ਤੋਂ ਕੂਚ ਕੀਤਾ ਜਾ ਰਿਹਾ ਹੈ। ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੇ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਹੁਣ ਦਿੱਲੀ ਪਹੁੰਚ ਗਏ ਹਨ।
[caption id="attachment_452899" align="aligncenter" width="750"] ਡੱਬਵਾਲੀ ਬਾਰਡਰ 'ਤੇ ਵੀ ਕਿਸਾਨਾਂ ਨੇ ਤੋੜੇ ਪੁਲਿਸ ਬੈਰੀਕੇਡ, ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ[/caption]
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਜ਼ਾਰਾਂ ਕਾਰਕੁਨ ਹਰਿਆਣਾ ਪੁਲਿਸ ਦੀ ਵੱਡੀਆਂ ਰੋਕਾਂ ਤੋੜ ਕੇ ਦਿੱਲੀ ਨੂੰ ਤੁਰ ਪਏ ਹਨ। ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਗਾਂਹ ਵੱਧ ਰਹੇ ਸਨ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਹੁਣ ਇਹ ਦਿੱਲੀ ਪੁੱਜ ਕੇ ਰੁਕੇਗਾ। ਕਿਸਾਨਾਂ ਦੇ ਸੈਂਕੜੇ ਵਾਹਨਾਂ ਦੀ ਕਤਾਰ ਟੁੱਟਣ ਦਾ ਨਾਂਅ ਨਹੀਂ ਲਈ ਰਹੀ।
[caption id="attachment_452900" align="aligncenter" width="750"]
ਡੱਬਵਾਲੀ ਬਾਰਡਰ 'ਤੇ ਵੀ ਕਿਸਾਨਾਂ ਨੇ ਤੋੜੇ ਪੁਲਿਸ ਬੈਰੀਕੇਡ, ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ[/caption]
ਇਸ ਦੇ ਇਲਾਵਾ ਪੰਜਾਬ ਦੇ ਕਿਸਾਨਾਂ ਦਾ ਕਾਫ਼ਲਾ ਦਿੱਲੀ ਦੇ ਮੂੰਡਕਾ ਬਾਰਡਰ 'ਤੇ ਪਹੁੰਚ ਗਿਆ ਹੈ। ਪੰਜਾਬ ਦੇ ਕਿਸਾਨ ਦਿੱਲੀ ਦੇ ਮੂੰਡਕਾ ਬਾਰਡਰ 'ਤੇ ਡਟੇ ਹੋਏ ਹਨ ਤੇਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰਾਨ ਕਿਸਾਨ ਅਤੇ ਪੁਲਿਸ ਆਹਮੋ -ਸਾਹਮਣੇ ਡਟੇ ਹੋਏ ਹਨ ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਪਹੁੰਚੇ ਸਨ, ਜਿੱਥੇ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅਥਰੂ ਗੈਸ ਦੇ ਗੋਲੇ ਛੱਡੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਤੇ ਸਰਕਾਰ ਨੇ ਹਰ ਹੱਥਕੰਡਾ ਅਪਣਾਇਆ ਹੈ।
[caption id="attachment_452897" align="aligncenter" width="750"]
ਡੱਬਵਾਲੀ ਬਾਰਡਰ 'ਤੇ ਵੀ ਕਿਸਾਨਾਂ ਨੇ ਤੋੜੇ ਪੁਲਿਸ ਬੈਰੀਕੇਡ, ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ[/caption]
ਸੋਨੀਪਤ 'ਚ ਵੀ ਪੁਲਿਸ ਵੱਲੋਂ ਸੜਕਾਂ ਖਾਲੀ ਕਰਾਉਣ ਲਈ ਰਾਤ ਦੇ ਹਨ੍ਹੇਰੇ 'ਚ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ। ਠੰਡ ਦਾ ਮੌਸਮ ਤੇ ਉੱਤੋਂ ਠੰਡੇ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਣ ਲਈ ਥਾਂ-ਥਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਦਿੱਲੀ ਬਾਰਡਰ 'ਤੇ ਵੀ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਹੈ। ਕਿਸਾਨਾਂ ਨੂੰ ਦਿੱਲੀ ਦਾਖ਼ਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
-PTCNews