ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਉੱਪਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਕਿਸਾਨ
ਸੰਗਰੂਰ, 8 ਜੂਨ: ਧੂਰੀ ਦੇ ਗੰਨਾ ਮਿੱਲ ਵੱਲ ਗੰਨਾ ਕਿਸਾਨਾਂ ਦੀ ਬਕਾਇਆ ਕਰੋੜਾਂ ਰੁਪਏ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਪਿਛਲੇ ਛੇ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਦਫ਼ਤਰ ਅੱਗੇ ਰੋਡ ਜਾਮ ਕਰਕੇ ਧਰਨਾ ਦੇ ਰਹੇ ਰਹੇ ਸਨ। ਇਹ ਵੀ ਪੜ੍ਹੋ: ਭਾਰਤ ਨੇ ਮਹਿਜ਼ 105 ਘੰਟਿਆਂ ਵਿੱਚ 75 ਕਿਲੋਮੀਟਰ ਲੰਬੀ ਰਾਜਮਾਰਗ ਸੜਕ ਬਿਛਾ ਕੌਮਾਂਤਰੀ ਰਿਕਾਰਡ ਆਪਣੇ ਨਾਂਅ ਕੀਤਾ ਅਚਾਨਕ ਚੱਲ ਰਹੇ ਧਰਨੇ ਦੌਰਾਨ 3 ਗੰਨਾ ਕਿਸਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਉੱਪਰ ਬਣੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਗੰਨਾ ਕਿਸਾਨਾਂ ਨੂੰ ਪਾਣੀ ਵਾਲੀ ਟੈਂਕੀ ਤੋਂ ਉਤਰਨ ਲਈ ਅਤੇ ਧਰਨਾ ਸਮਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪ੍ਰੰਤੂ ਗੰਨਾ ਕਿਸਾਨ ਇਸ ਗੱਲ ਤੇ ਅੜੇ ਹੋਏ ਹਨ ਕਿ ਉਹ ਆਪਣੀ ਗੰਨੇ ਦੀ ਅਦਾਇਗੀ ਲੈ ਕੇ ਹੀ ਧਰਨਾ ਸਮਾਪਤ ਕਰਨਗੇ। ਇਸ ਮੌਕੇ ਗੰਨਾ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਗੰਨਾ ਕਿਸਾਨ ਹਰਜੀਤ ਸਿੰਘ ਬੁਗਰਾ ਨੇ ਕਿਹਾ ਕਿ ਅਸੀਂ ਪਿਛਲੇ 6 ਦਿਨਾਂ ਤੋਂ ਏਨੀ ਜ਼ਿਆਦਾ ਧੁੱਪ ਵਿੱਚ ਰੋਡ ਜਾਮ ਕਰ ਕੇ ਰੋਡ 'ਤੇ ਮੁੱਖ ਮੰਤਰੀ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠੇ ਹਾਂ ਪ੍ਰੰਤੂ ਪ੍ਰਸ਼ਾਸਨ ਸਾਡੀ ਕੋਈ ਵੀ ਸਾਰ ਨਹੀਂ ਲੈ ਰਿਹਾ। ਇਹ ਵੀ ਪੜ੍ਹੋ: PSPCL ਝੋਨੇ ਲਵਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਜਿਸ ਤੋਂ ਅੱਕ ਕੇ ਅੱਜ ਸਾਡੇ ਗੰਨਾ ਕਿਸਾਨਾਂ ਨੂੰ ਪਾਣੀ ਵਾਲੀ ਟੈਂਕੀ ਤੇ ਚੜ੍ਹਨਾ ਪਿਆ ਹੈ ਉਨ੍ਹਾਂ ਕਿਹਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਧੂਰੀ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ। -PTC News