ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਅੱਜ 4 ਘੰਟੇ ਕੀਤਾ ਜਾਵੇਗਾ ਦੇਸ਼ ਪੱਧਰੀ ਚੱਕਾ ਜਾਮ
ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਅੱਜ 4 ਘੰਟੇ ਕੀਤਾ ਜਾਵੇਗਾ ਦੇਸ਼ ਪੱਧਰੀ ਚੱਕਾ ਜਾਮ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨੀ ਸੰਘਰਸ਼ ਭੱਖਦਾ ਜਾ ਰਿਹਾ ਹੈ। ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਹੁਣ ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ ਅਤੇ ਕਿਸਾਨ ਜਥੇਬੰਦੀਆਂ ਨੇ ਹੁਣ ਕੌਮੀ ਪੱਧਰ ‘ਤੇ ਸੰਘਰਸ਼ ਵਿੱਢ ਦਿੱਤਾ ਹੈ। ਅੱਜ ਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਵੱਲੋਂ 4 ਘੰਟੇ (12 ਤੋਂ 4) ਤੱਕ ਦੇਸ਼ ਪੱਧਰੀ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਵੀ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰੰਭਿਆ ਦਿਨੋਂ-ਦਿਨ ਤਿੱਖਾ ਹੋ ਰਿਹਾ ਹੈ।
[caption id="attachment_446679" align="aligncenter" width="700"] ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਅੱਜ 4 ਘੰਟੇ ਕੀਤਾ ਜਾਵੇਗਾਦੇਸ਼ ਪੱਧਰੀ ਚੱਕਾ ਜਾਮ[/caption]
ਦੇਸ਼ ਭਰ ਦੀਆਂ 250 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 5 ਨਵੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਅੱਜ ਪੰਜਾਬ ਬੰਦ ਕੀਤਾ ਜਾਵੇਗਾ। ਪੰਜਾਬ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪੂਰੀ ਮੋਰਚਾਬੰਦ ਕਰ ਲਈ ਗਈ ਹੈ। ਪੰਜਾਬ ਭਰ ਅੰਦਰ 130 ਤੋਂ ਵੱਧ ਥਾਵਾਂ 'ਤੇ ਵੱਡੇ ਇਕੱਠ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਅੰਦਰ ਬੰਦ ਦੌਰਾਨ 30 ਤੋਂ ਵੱਧ ਵੱਡੇ ਇਕੱਠ ਕੀਤੇ ਜਾਣਗੇ। ਉਗਰਾਹਾਂ ਗਰੁੱਪ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਦੀਆਂ ਅੰਦਰੂਨੀ ਲਾਈਨਾਂ 'ਤੇ ਲਾਇਆ ਗਿਆ ਧਰਨਾ ਜਾਰੀ ਰਹੇਗਾ।
[caption id="attachment_446677" align="aligncenter" width="700"]
ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਅੱਜ 4 ਘੰਟੇ ਕੀਤਾ ਜਾਵੇਗਾਦੇਸ਼ ਪੱਧਰੀ ਚੱਕਾ ਜਾਮ[/caption]
ਕਿਸਾਨ ਆਗੂਆਂ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ-ਗੱਡੀਆਂ ਨੂੰ ਛੋਟ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਜੋ ਧਰਨੇ ਪਲੇਟਫਾਰਮਾਂ 'ਤੇ ਚੱਲ ਰਹੇ ਹਨ, ਉਨ੍ਹਾਂ ਨੂੰ ਉਥੋਂ ਥੋੜ੍ਹਾ ਦੂਰ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਇਹ ਬਹਾਨਾ ਨਾ ਬਣਾਵੇ ਕਿ ਕਿਸਾਨ ਅੜਿੱਕਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ। ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਦੱਸਿਆ ਕਿ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼-ਪੱਧਰੀ ਇਕੱਠ ਕੀਤਾ ਜਾਵੇਗਾ।
[caption id="attachment_446676" align="aligncenter" width="700"]
ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਅੱਜ 4 ਘੰਟੇ ਕੀਤਾ ਜਾਵੇਗਾਦੇਸ਼ ਪੱਧਰੀ ਚੱਕਾ ਜਾਮ[/caption]
ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 5 ਨਵੰਬਰ ਨੂੰ 14 ਜ਼ਿਲ੍ਹਿਆਂ 'ਚ 26 ਥਾਂਵਾਂ 'ਤੇ ਚੱਕਾ ਜਾਮ ਅਤੇ 2 ਨਿੱਜੀ ਥਰਮਲਾਂ ਦੇ 'ਕੋਲਾ ਰੋਕੋ' ਘਿਰਾਓ ਕੀਤੇ ਜਾ ਰਹੇ ਹਨ। ਇਸ ਮੌਕੇ ਹਰ ਥਾਂ ਹਜ਼ਾਰਾਂ ਦੇ ਇਕੱਠ ਕਰਕੇ ਭਾਜਪਾ ਦੀ ਮੋਦੀ ਹਕੂਮਤ ਨੂੰ ਮੂੰਹਤੋੜ ਜੁਆਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਘੋਲ ਨੂੰ ਬਦਨਾਮ ਕਰਨ ਲਈ ਝੂਠੇ ਬਹਾਨੇ ਕੇਂਦਰ ਵੱਲੋਂ ਰੇਲਾਂ ਖੁਦ ਜਾਮ ਕਰਕੇ ਪੰਜਾਬ ਤੇ ਜੰਮੂ ਕਸ਼ਮੀਰ ਦੀ ਖੇਤੀ ਸਣੇ ਸਾਰੇ ਕਾਰੋਬਾਰ ਠੱਪ ਕੀਤੇ ਗਏ ਹਨ। ਪੰਜਾਬ ਦਾ ਵਿਕਾਸ ਫੰਡ ਅਤੇ ਜੀਐਸਟੀ ਦਾ ਹਿੱਸਾ ਰੋਕਣ ਤੋਂ ਇਲਾਵਾ ਕਿਸਾਨਾਂ ਨੂੰ ਕਰਜ਼ਿਆਂ ਦੇ ਵਿਆਜ ਉੱਤੇ ਛੋਟ ਤੋਂ ਵਾਂਝੇ ਕਰਕੇ ਉੱਪਰੋਥਲੀ ਬਦਲਾਖੋਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
[caption id="attachment_446680" align="aligncenter" width="700"]
ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਅੱਜ 4 ਘੰਟੇ ਕੀਤਾ ਜਾਵੇਗਾਦੇਸ਼ ਪੱਧਰੀ ਚੱਕਾ ਜਾਮ[/caption]
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਪਹਿਲਾਂ ਕੇਂਦਰ ਨੇ ਖੇਤੀ ਕਾਨੂੰਨ ਲਿਆਂਦੇ, ਦਿਹਾਤੀ ਵਿਕਾਸ ਫੰਡ ਰੋਕ ਦਿੱਤੇ, ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਜਾਰੀ ਕੀਤਾ ਅਤੇ ਹੁਣ ਕਿਸਾਨਾਂ ਨੂੰ ਵਿਆਜ਼ ’ਤੇ ਵਿਆਜ਼ ਮੁਆਫ਼ੀ ਸਕੀਮ ਵਿੱਚੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਹ ਸਾਰੇ ਫ਼ੈਸਲੇ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ’ਚ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਅਜਿਹੇ ਫ਼ੈਸਲੇ ਲੈ ਰਹੀ ਹੈ ਪਰ ਕਿਸਾਨ ਦਬਣ ਦੀ ਥਾਂ ਕੇਂਦਰ ਨੂੰ ਮੂੰਹ ਤੋੜ ਜਵਾਬ ਦੇਣਗੇ।
-PTCNews