ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਕਾਰਨ ਲਈ ਵੱਡੇ ਦਿੱਗਜ ਆ ਰਹੇ ਹਨ। ਭਾਜਪਾ ਦੇ ਕਈ ਸੀਨੀਅਰ ਆਗੂਆਂ ਵੱਲੋਂ ਪੰਜਾਬ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦਾ ਕਈ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਹਲਕਾ ਮੌੜ ਮੰਡੀ ਤੋਂ ਭਾਜਪਾ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਪਹੁੰਚ ਰਹੇ ਹਨ। ਜਿਸ ਦਾ ਵਿਰੋਧ ਕਰਨ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਹਨ। ਮਿਲੀ ਜਾਣਕਾਰੀ ਮੁਤਾਬਿਕ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਵਿਰੋਧ ਕਰਨ ਲਈ ਪਹੁੰਚੇ ਕਿਸਾਨਾਂ ਨੂੰ ਮੌਕੇ ’ਤੇ ਮੌਜੂਦ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕਈ ਵਾਅਦੇ ਕੀਤੇ ਗਏ ਸੀ ਪਰ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਐਮਐਸਪੀ ਦਾ ਮੁੱਦਾ ਅਜੇ ਤੱਕ ਹੱਲ ਨਹੀਂ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਚ ਹਰ ਥਾਂ ’ਤੇ ਭਾਜਪਾ ਆਗੂਆਂ ਦਾ ਪੂਰਾ ਵਿਰੋਧ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਪੰਜਾਬੀ ਗਾਇਕ ਪ੍ਰੇਮ ਢਿੱਲੋਂ 'ਤੇ ਹੋਇਆ ਹਮਲਾ, ਵੀਡੀਓ ਵਾਇਰਲ -PTC News