Wed, Nov 13, 2024
Whatsapp

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਯੂਪੀ 'ਚ ਹੋਇਆ ਸਵਾਗਤ

Reported by:  PTC News Desk  Edited by:  Ravinder Singh -- May 04th 2022 01:26 PM -- Updated: May 04th 2022 03:09 PM
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਯੂਪੀ 'ਚ ਹੋਇਆ ਸਵਾਗਤ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਯੂਪੀ 'ਚ ਹੋਇਆ ਸਵਾਗਤ

ਸੋਨੀਪਤ : ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੱਜ ਇੱਕ ਵਾਰ ਫਿਰ ਸੋਨੀਪਤ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਸਨ। ਯੂਪੀ ਪੁੱਜਣ ਉਤੇ ਉਨ੍ਹਾਂ ਦਾ ਭਰਵਾਂ ਸਵਾਗਤ ਹੋਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਯੂਪੀ ਸੂਬੇ ਵਿੱਚ ਪੁੱਜਣ ਉਤੇ ਕਿਸਾਨਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਸੰਯੁਕਤ ਕਿਸਾਨ ਮੋਰਚਾ ਮੁੜ ਸੰਘਰਸ਼ ਦੇ ਰੌਅ ਵਿੱਚ ਹੈ। ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਕਿਸਾਨਾਂ ਤੇ ਲਖੀਮਪੁਰ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਲਖੀਮਪੁਰ ਖੀਰੀ ਦੇ ਪੀੜਤਾਂ ਤੇ ਗਵਾਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਤਰੀਕੇ ਨਾਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਕਾਰਨ ਅੱਜ ਉਨ੍ਹਾਂ ਨੂੰ ਲਖੀਮਪੁਰ ਖੀਰੀ ਵਿਖੇ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਆਪਣੀ ਨੀਅਤ ਸਾਫ਼ ਨਾ ਕੀਤੀ ਤਾਂ ਉਥੇ ਸਰਕਾਰ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਯੂਪੀ 'ਚ ਹੋਇਆ ਸਵਾਗਤ ਜ਼ਿਕਰਯੋਗ ਹੈ ਕਿ ਦਿੱਲੀ ਦੀ ਸਰਹੱਦ ਉਤੇ ਕਿਸਾਨਾਂ ਦਾ ਅੰਦੋਲਨ ਇੱਕ ਸਾਲ ਤੋਂ ਵੱਧ ਸਮਾਂ ਚੱਲਿਆ ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਕੁਝ ਮੁੱਦਿਆਂ 'ਤੇ ਸਮਝੌਤਾ ਹੋਇਆ। ਇਸ ਪਿਛੋਂ ਕਿਸਾਨ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਉਰਫ਼ ਟੇਨੀ ਦੇ ਬੇਟੇ ਦੀ ਗੱਡੀ ਹੇਠ ਕੁਚਲ ਕੇ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਪਿਛੋਂ ਇੱਕ ਵਾਰ ਫਿਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਲਖੀਮਪੁਰ ਖੀਰੀ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਨਹੀਂ ਤਾਂ ਕਿਸਾਨ ਇੱਕ ਵਾਰ ਫਿਰ ਲਖੀਮਪੁਰ ਖੀਰੀ ਵੱਲ ਪੱਕਾ ਮੋਰਚਾ ਲਾਉਣਗੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਯੂਪੀ 'ਚ ਹੋਇਆ ਸਵਾਗਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਅਭਿਮੰਨਿਊ ਕੋਹਾੜ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸਰਕਾਰੀ ਅਧਿਕਾਰੀ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾ ਕੇ ਦਬਾਅ ਬਣਾ ਰਹੇ ਹਨ। ਗਵਾਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ ਭਲਕੇ ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਤੇ ਵਰਕਰ ਪਹਿਲਾਂ ਪੀੜਤ ਪਰਿਵਾਰਾਂ ਨੂੰ ਮਿਲਣਗੇ ਤੇ ਬਾਅਦ 'ਚ ਜੇਲ੍ਹ ਵਿੱਚ ਬੰਦ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਨਗੇ। ਅਸੀਂ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੇ ਹਾਂ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਅਹੁਦੇ ਦੀ ਦੁਰਵਰਤੋਂ ਨਾ ਕਰ ਸਕੇ। ਉਹ ਭਲਕੇ ਲਖੀਮਪੁਰ ਖੀਰੀ ਵਿਖੇ ਹੀ ਮੀਟਿੰਗ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਯੂਪੀ 'ਚ ਹੋਇਆ ਸਵਾਗਤਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਚੋਣ ਲੜਨ ਵਾਲੇ ਕਿਸਾਨ ਆਗੂਆਂ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਰੂਪ 'ਚ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ 15 ਮਈ ਤੱਕ ਸਾਰੇ ਕਿਸਾਨ ਆਗੂਆਂ ਨੂੰ ਕਿਸਾਨ ਮੋਰਚੇ 'ਚੋਂ ਹੀ ਬਾਹਰ ਰੱਖਿਆ ਗਿਆ ਹੈ ਤੇ ਜਲਦ ਹੀ ਚੋਣ ਲੜਨ ਵਾਲੇ ਕਿਸਾਨ ਆਗੂਆਂ ਬਾਰੇ ਫੈਸਲਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਕਰਨ ਜਾ ਰਿਹਾ ਹੈ। ਇਹ ਵੀ ਪੜ੍ਹੋ : ਪਟਵਾਰ ਯੂਨੀਅਨ ਵੱਲੋਂ ਸਮੂਹਿਕ ਛੁੱਟੀ 'ਤੇ ਜਾਣ ਪਿੱਛੋਂ ਲੋਕ ਹੋਏ ਖੱਜਲ-ਖੁਆਰ


Top News view more...

Latest News view more...

PTC NETWORK