ਹੱਥਾਂ 'ਚ ਜ਼ੰਜੀਰਾਂ ਬੰਨ੍ਹ ਕਿਸਾਨਾਂ ਵੱਲੋਂ ਦਿੱਲੀ ਕੂਚ
ਸੋਨੀਪਤ: ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਾਰਿਤ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਮਗਰੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਅਧੀਨ ਕਿਸਾਨ ਅੰਦੋਲਨ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਹਲਕਾ ਮਜੀਠਾ ਨੂੰ ਅਲਵਿਦਾ ਕਹਿ ਸਕਦੇ ਨੇ ਬਿਕਰਮ ਸਿੰਘ ਮਜੀਠੀਆ
ਲੇਕਿੰਨ ਹੁਣ ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਐਮਐਸਪੀ ਦੀ ਮੰਗ ਨੂੰ ਲੈਕੇ ਰੋਸ ਮੁਜ਼ਾਹਰੇ ਦਾ ਕੌਮੀ ਪੱਧਰ 'ਤੇ ਸੱਦਾ ਦਿੱਤਾ ਹੈ। ਇਸੀ ਦੇ ਨਾਲ ਸੋਨੀਪਤ ਸਿੰਘੂ ਬਾਰਡਰ ਤੋਂ ਲੋਹੇ ਦੀਆਂ ਜੰਜ਼ੀਰਾਂ ਨਾਲ ਬੰਨ੍ਹੇ ਕੁਝਕੁ ਕਿਸਾਨਾਂ ਨੇ ਜੰਤਰ-ਮੰਤਰ ਜਾਣ ਲਈ ਪੈਦਲ ਮਾਰਚ ਵੀ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਇਸੀ ਦੇ ਨਾਲ ਸੁਰੱਖਿਆ ਅਤੇ ਲੋਕਾਂ ਦੀ ਸਹੂਲਤ ਨੂੰ ਵੇਖਦਿਆਂ ਹਰਿਆਣਾ ਅਤੇ ਦਿੱਲੀ ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਦਿੱਲੀ-ਸਿੰਘੂ ਬਾਰਡਰ 'ਤੇ ਹੀ ਰੋਕ ਲਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਅਤੇ ਦਿੱਲੀ ਪੁਲਿਸ ਦੇ ਵਿਚਕਾਰ ਹੁਣ ਇਸ ਰੋਸ ਮੁਜ਼ਾਹਰੇ ਨੂੰ ਰੱਦ ਕਰਨ ਨੂੰ ਲੈ ਕੇ ਗੱਲਬਾਤ ਜਾਰੀ ਹੈ।
ਇਸੀ ਦੇ ਨਾਲ ਦਿੱਲੀ ਸਿੰਘੂ ਬਾਰਡਰ 'ਤੇ ਫਿਰ ਤੋਂ ਲੰਮਾ ਜਾਮ ਲੱਗ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸਾਨ ਅੰਦੋਲਨ ਦੌਰਾਨ ਵੀ ਧਰਨੇ 'ਤੇ ਬੈਠੇ ਸਨ ਅਤੇ ਸ਼ੁਰੂ ਤੋਂ ਹੀ ਉਹ ਸਾਰੇ ਐਮਐਸਪੀ ਦੀ ਮੰਗ ਕਰਦੇ ਆ ਰਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਐਮਐਸਪੀ ਦੀ ਮੰਗ ਨਾਲ ਜੁੜੇ ਇਸ ਰੋਸ ਪ੍ਰਦਰਸ਼ਨ ਨੂੰ ਲੈ ਕੇ ਜੋ ਕਿ ਦਿੱਲੀ ਦੇ ਜੰਤਰ-ਮੰਤਰ ਤੱਕ ਜਾਣਾ ਹੈ ਇਸ ਬਾਰੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਦਨ ਮੋਹਨ ਮਿੱਤਲ ਨੇ ਘਰੋਂ ਲਾਹਿਆ ਭਾਜਪਾ ਦਾ ਪਰਚਮ
ਇਸੀ ਦੇ ਨਾਲ 20 ਤੋਂ 25 ਕਿਸਾਨ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਜੰਤਰ-ਮੰਤਰ ਵੱਲ ਕੂਚ ਕਰ ਰਹੇ ਹਨ।
-PTC News