Wed, Nov 13, 2024
Whatsapp

Farmers Protest: ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਤੈਅ ਹੋਏਗੀ ਅਗਲੀ ਰਣਨੀਤੀ

Reported by:  PTC News Desk  Edited by:  Riya Bawa -- November 27th 2021 08:20 AM
Farmers Protest: ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਤੈਅ ਹੋਏਗੀ ਅਗਲੀ ਰਣਨੀਤੀ

Farmers Protest: ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਤੈਅ ਹੋਏਗੀ ਅਗਲੀ ਰਣਨੀਤੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ, ਇਸ ਦੇ ਬਾਵਜੂਦ ਵੀ ਅਜੇ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਬੀਤੇ ਦਿਨੀ 26 ਨਵੰਬਰ ਨੂੰ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਵਿਚਾਲੇ ਅੱਜ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਅੱਜ ਸਿੰਘੂ ਬਾਰਡਰ 'ਤੇ MSP ਅਤੇ ਹੋਰ ਅਹਿਮ ਮੁੱਦਿਆਂ 'ਤੇ ਮੀਟਿੰਗ ਕਰੇਗਾ, ਜਿਸ 'ਚ ਅਗਲੀ ਰਣਨੀਤੀ ਅਤੇ ਜਥੇਬੰਦੀਆਂ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਇਸ ਬਾਰੇ ਗੱਲਬਾਤ ਕੀਤੀ ਜਾਵੇਗੀ। Farmers Protest : 32 farmers' organizations meeting at 12 noon today at Singhu Border ਅੱਜ ਸਵੇਰੇ 11 ਵਜੇ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ਵਿੱਚ 9 ਮੈਂਬਰ ਹੋਣਗੇ। ਇਨ੍ਹਾਂ ਵਿੱਚ ਡਾ. ਦਰਸ਼ਨਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ, ਹਨਨ ਮੋਲਾ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾ ਅਤੇ ਯੁੱਧਵੀਰ ਸਿੰਘ ਸ਼ਾਮਲ ਹੋਣਗੇ। [caption id="attachment_484956" align="aligncenter" width="700"]Farmers Protest : 32 farmers' organizations meeting at 12 noon today at Singhu Border  [/caption] ਇਸ ਦੇ ਨਾਲ ਹੀ ਇਸ ਤੋਂ ਬਾਅਦ 12 ਵਜੇ ਦੇ ਕਰੀਬ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ, ਜਿਸ ਵਿਚ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ। ਦੱਸ ਦੇਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਹਨਾਂ ਦਾ ਅੰਦੋਲਨ ਜਾਰੀ ਰਹੇਗਾ। India's farmers are protesting authoritarianism disguised as capitalism. Sound familiar? -PTC News  


Top News view more...

Latest News view more...

PTC NETWORK