ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ , ਜਾਣੋਂ ਕਿਉਂ
ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 63 ਦਿਨਾਂ ਤੋਂ ਧਰਨਾ ਦੇ ਰਹੇ (farmer Protest) ਕਿਸਾਨਾਂ ਨੇ ਗਣਤੰਤਰ ਦਿਵਸ (Republic Day)ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਸੀ ,ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਦਿੱਲੀ ਅੰਦਰ ਕਾਫ਼ੀ ਹਿੰਸਾ ਕੀਤੀ ਸੀ। ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਟਰੈਕਟਰ ਰੈਲੀ (Tractor Rally) ਕਰਨ ਵਾਲੇ ਕਿਸਾਨ ਆਗੂਆਂ (Farmer Leaders) ਵਿਰੁੱਧ ਦਿੱਲੀ 'ਚ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ , ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ
[caption id="attachment_470030" align="aligncenter" width="300"]
ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ , ਜਾਣੋਂ ਕਿਉਂ[/caption]
ਇਸ ਦੌਰਾਨ ਵੱਡੀ ਖ਼ਬਰ ਆ ਰਹੀ ਹੈ ਕਿ ਦਿੱਲੀ ਹਿੰਸਾ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ ਆਗੂਆਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਦੀ ਮੀਟਿੰਗ ਤੋਂ ਬਾਅਦ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
[caption id="attachment_470029" align="aligncenter" width="300"]
ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ , ਜਾਣੋਂ ਕਿਉਂ[/caption]
ਓਧਰ ਬੀਤੀ ਰਾਤ ਯੂਪੀ ਦੀ ਯੋਗੀ ਸਰਕਾਰ ਹਰਕਤ 'ਚ ਆ ਗਈ। ਯੂਪੀ 'ਚ ਬਾਗਪਤ ਵਿਖੇ ਬੀਤੀ ਰਾਤ ਪੁਲਿਸ ਦਾ ਡੰਡਾ ਚੱਲਿਆ। ਉੱਥੇ 19 ਦਸੰਬਰ ਤੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਅੱਧੀ ਰਾਤ ਸਮੇਂ ਜ਼ਬਰੀ ਉਠਾ ਦਿੱਤਾ ਗਿਆ ਹੈ। ਪੁਲਿਸ ਨੇ ਲਾਠੀਚਾਰਜ ਕੀਤਾ ਤੇ ਕਿਸਾਨਾਂ ਨੂੰ ਉੱਥੋਂ ਭਜਾ ਦਿੱਤਾ। ਉਨ੍ਹਾਂ ਦੇ ਤੰਬੂ ਉਖਾੜ ਸੁੱਟੇ ਗਏ ਤੇ ਸਾਮਾਨ ਤਹਿਸ - ਨਹਿਸ ਕਰ ਦਿੱਤਾ ਗਿਆ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
ਪੜ੍ਹੋ ਹੋਰ ਖ਼ਬਰਾਂ : ਗਾਜ਼ੀਪੁਰ ਬਾਰਡਰ 'ਤੇ ਕੱਟੀ ਬਿਜਲੀ ,ਕਿਸਾਨਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼
[caption id="attachment_470024" align="aligncenter" width="286"]
ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜਿਆ ਨੋਟਿਸ, 3 ਦਿਨਾਂ ਅੰਦਰ ਮੰਗਿਆ ਜਵਾਬ , ਜਾਣੋਂ ਕਿਉਂ[/caption]
ਜ਼ਿਕਰਯੋਗ ਹੈ ਕਿ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਸਖ਼ਤ ਹੋ ਗਈ ਹੈ। ਹਿੰਸਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ 37 ਕਿਸਾਨ ਆਗੂਆਂ ਸਮੇਤ ਕਈ ਕਿਸਾਨਾਂ 'ਤੇ ਮੁਕੱਦਮੇ ਦਰਜ ਕੀਤੇ ਹਨ। ਪੁਲਿਸ ਵੱਲੋਂ ਦਰਜ ਐਫ਼ਆਈਆਰ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ ਸਿੰਘ, ਰਾਜਿੰਦਰ ਸਿੰਘ, ਬੂਟਾ ਸਿੰਘ ਬੁਰਜਗਿਲ, ਜੋਗਿੰਦਰ ਸਿੰਘ ਉਗਰਾਹਾਂ, ਯੋਗਿੰਦਰ ਯਾਦਵ, ਸਰਵਣ ਸਿੰਘ ਪੰਧੇਰ ਅਤੇ ਸਤਨਾਮ ਸਿੰਘ ਪੰਨੂ ਸਣੇ ਕਈ ਲੋਕਾਂ ਦੇ ਨਾਂਅ ਸ਼ਾਮਲ ਹਨ।
-PTCNews