ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ
ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ:ਲੰਬੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 47ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਮੌਤ ਹੋ ਗਈ ਹੈ। [caption id="attachment_465018" align="aligncenter" width="300"] ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਪਿੰਡ ਅਬੁੱਲਖੁਰਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਕਿਸਾਨ ਨਮੂਨੀਏ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਿਸਾਨ ਹਰਪਿੰਦਰ ਸਿੰਘ ਨੀਟੂ ਪੁੱਤਰ ਜਗਤਾਰ ਸਿੰਘ ਪਿਛਲੇ ਕਰੀਬ 2 ਹਫ਼ਤਿਆਂ ਤੋਂ ਟਿਕਰੀ ਸਰਹੱਦ 'ਤੇ ਕਿਸਾਨ ਅੰਦੋਲਨ 'ਚ ਡਟਿਆ ਹੋਇਆ ਸੀ। [caption id="attachment_465021" align="aligncenter" width="300"] ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ[/caption] ਇਸੇ ਦੌਰਾਨ ਉਸ ਨੂੰ ਨਮੂਨੀਆ ਹੋ ਗਿਆ। ਇਸ ਮਗਰੋਂ ਉਸ ਨੂੰ ਬਠਿੰਡਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਬਾਅਦ 'ਚ ਲੁਧਿਆਣਾ ਦੇ ਹਸਪਤਾਲ 'ਚ ਲਿਆਂਦਾ ਗਿਆ ਪਰ ਇਲਾਜ ਕਰਾਉਣ ਦੇ ਬਾਵਜੂਦ ਵੀ ਉਸ ਦੀ ਮੌਤ ਹੋ ਗਈ ਹੈ। [caption id="attachment_465017" align="aligncenter" width="300"] ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ 8 ਜਨਵਰੀ ਨੂੰ ਅੱਠਵੇਂ ਗੇੜ ਦੀ ਮੀਟਿੰਗ ਹੋਈ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ 'ਤੇ ਅੜੇ ਰਹੇ। ਹੁਣ ਤੱਕ ਹੋਈਆਂ 8 ਦੌਰ ਦੀਆਂ ਮੀਟਿੰਗਾਂ 'ਚ ਗੱਲਬਾਤ ਕਿਸੇ ਸਿਰੇ 'ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ। -PTCNews