ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 42ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਤੇ ਭੁੱਖ ਹੜਤਾਲ ਜਾਰੀ ਹੈ। [caption id="attachment_463760" align="aligncenter" width="300"] ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ[/caption] ਪੜ੍ਹੋ ਹੋਰ ਖ਼ਬਰਾਂ : ਡਿਊਟੀ ਦੇ ਰਹੇ ਇੰਸਪੈਕਟਰ ਪਿਤਾ ਨੇ DSP ਧੀ ਨੂੰ ਮਾਰਿਆ ਸਲੂਟ, ਤਸਵੀਰ ਵਾਇਰਲ ਇਸ ਦੌਰਾਨ ਦਿੱਲੀ ਤੇ ਆਸ- ਪਾਸ ਦੇ ਇਲਾਕਿਆਂ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਦਿੱਲੀ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੱਜ ਸਵੇਰੇ ਹੀ ਦਿੱਲੀ ਦੇ ਕਈ ਇਲਾਕਿਆਂ ਵਿਚ ਮੀਂਹ ਦੇ ਨਾਲ ਗੜੇ ਵੀ ਪਏ ਹਨ। ਇਸ ਮੁਸੀਬਤ ਭਰੇ ਮੌਸਮ ਵਿਚ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਕਾਨੂੰਨ ਰੱਦ ਨਹੀਂ ਹੋਣਗੇ। ਉੱਥੇ ਹੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ। [caption id="attachment_463759" align="aligncenter" width="300"] ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ[/caption] ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ 7 ਜਨਵਰੀ ਨੂੰ ਕਿਸਾਨ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਤੋਂ ਟਿਕਰੀ, ਟਿਕਰੀ ਬਾਰਡਰ ਤੋਂ ਸ਼ਾਹਜਾਪੁਰ, ਗਾਜ਼ੀਪੁਰ ਬਾਰਡਰ ਤੋਂ ਪਲਵਲ, ਪਲਵਲ ਤੋਂ ਗਾਜ਼ੀਪੁਰ ਬਾਰਡਰ 'ਤੇ ਟਰੈਕਟਰ ਮਾਰਚ ਹੋਵੇਗਾ। ਇਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ, ਹਰਿਆਣਾ, ਯੂ ਪੀ, ਰਾਜਸਥਾਨ ਸਮੇਤ ਦੇਸ਼ ਭਰ ਵਿਚ ਟਰੈਕਟਰ ਸ਼ਾਮਲ ਹੋਣਗੇ। ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 9 ਜਨਵਰੀ ਨੂੰ ਚੌਧਰੀ ਛੋਟੂ ਰਾਮ ਦੀ ਜੈਯੰਤੀ 'ਤੇ , ਕਿਸਾਨਾਂ ਦੇ ਮਸੀਹਾ, ਉਨ੍ਹਾਂ ਦੇ ਯਾਦ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। [caption id="attachment_463758" align="aligncenter" width="300"] ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ[/caption] ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੀ ਯਾਦ ਵਿੱਚ "ਆਜ਼ਾਦ ਹਿੰਦ ਕਿਸਾਨ ਦਿਵਸ" ਮਨਾ ਕੇ ਪੂਰੇ ਦੇਸ਼ 'ਚ ਗਵਰਨਰ ਹਾਊਸਾਂ ਤੱਕ ਮਾਰਚ ਕੀਤਾ ਜਾਵੇਗਾ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਨੂੰ 'ਟਰੈਕਟਰ ਕਿਸਾਨ ਪਰੇਡ' ਦਾ ਨਾਂ ਦਿੱਤਾ ਗਿਆ ਹੈ। [caption id="attachment_463757" align="aligncenter" width="300"] ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ‘ਚ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਬਾਰਡਰਾਂ 'ਤੇ ਡਟੇ ਕਿਸਾਨ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 4 ਜਨਵਰੀ ਨੂੰ 7ਵੇਂ ਗੇੜ ਦੀ ਮੀਟਿੰਗ ਹੋਈ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਹੁਣ ਮੁੜ ਤੋਂ 8 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ। ਓਧਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਵਾਲੇ ਸਨ। -PTCNews