26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ
26 ਜਨਵਰੀ ਦੀਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ:ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 59ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਦੇ ਕਾਫਲੇ ਦਿੱਲੀ ਲਈ ਰਵਾਨਾ ਹੋ ਰਹੇ ਹਨ। [caption id="attachment_468680" align="aligncenter" width="300"] 26 ਜਨਵਰੀ ਦੀਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ[/caption] ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿਚ ਕੀਤੇ ਜਾ ਰਹੇ ਟਰੈਕਟਰਮਾਰਚ ਦੀ ਪੂਰੀ ਤਿਆਰੀ ਕਰ ਲਈ ਹੈ। ਤੁਸੀਂ ਵੇਖਿਆਂ ਹੋਵੇਗਾ ਕਿ ਟਰੈਕਟਰ ਨੂੰ ਇਕ ਦੁਲਹਨ ਦੀ ਤਰ੍ਹਾਂ ਸਜਾਇਆ ਗਿਆ ਹੈ, ਇਕ ਨਹੀਂ, ਦੋ ਨਹੀਂ ਬਲਕਿ ਬਹੁਤ ਸਾਰੇ ਟਰੈਕਟਰ ਜੋ ਲਾਈਟਾਂ ਨਾਲ ਸਜੇ ਹੋਏ ਹਨ ਅਤੇ ਕਿਸਾਨ ਟਰੈਕਟਰਾਂ ਦੇ ਉਪਰ ਬੈਠੇ ਹਨ ਅਤੇ ਤਿਆਰੀ ਕਰ ਰਹੇ ਹਨ। [caption id="attachment_468679" align="aligncenter" width="300"] 26 ਜਨਵਰੀ ਦੀਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ[/caption] ਪੰਜਾਬ ਦੀਆਂ ਸੜਕਾਂ 'ਤੇ ਕਿਸਾਨੀ ਝੰਡੇ ਨਾਲ ਸ਼ਿੰਗਾਰੇ ਟਰੈਕਟਰ-ਟਰਾਲੀਆਂ ਵਿਖਾਈ ਦੇ ਰਹੇ ਹਨ। ਕਿਸਾਨ ਪੂਰੀ ਤਿਆਰੀ ਨਾਲ ਗਣਤੰਤਰ ਦਿਵਸ 'ਤੇ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਮਾਰਚ ਵਿਚ ਸ਼ਾਮਿਲ ਹੋਣ ਲਈ ਕੂਚ ਕਰ ਰਹੇ ਹਨ। ਕਿਸਾਨਾਂ ਵਿਚ ਇਸ ਟਰੈਕਟਰ ਪਰੇਡ ਮਾਰਚ ਨੂੰ ਲੈ ਕੇ ਭਾਰੀ ਉਤਸ਼ਾਹ ਹੈ। [caption id="attachment_468678" align="aligncenter" width="300"] 26 ਜਨਵਰੀ ਦੀਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ[/caption] ਪੜ੍ਹੋ ਹੋਰ ਖ਼ਬਰਾਂ : 11ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ , ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਿਚ ਜੋਸ਼ ਹੈ ਅਤੇ ਉਹ ਸ਼ਾਂਤਮਈ ਢੰਗ ਨਾਲ ਕਿਸਾਨੀ ਸੰਘਰਸ਼ ਨੂੰ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਦੁਨੀਆ ਦੇ ਇਤਿਹਾਸ ਵਿਚ ਪਹਿਲੀ ਵਾਰ ਦਿੱਲੀ ਵਿਖੇ ਵਿਲੱਖਣ ਟਰੈਕਟਰਪਰੇਡ ਵੇਖਣ ਨੂੰ ਮਿਲੇਗੀ, ਜਿਸ 'ਚ ਵੱਖ-ਵੱਖ ਸ਼ਾਮਿਲ ਝਾਕੀਆਂ ਸਭ ਨੂੰ ਆਕਰਸ਼ਿਤ ਕਰਨਗੀਆਂ। [caption id="attachment_468676" align="aligncenter" width="300"] 26 ਜਨਵਰੀ ਦੀਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ[/caption] ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਕਿਸਾਨ ਇੱਕ ਵਾਰ ਮੁੜ ਤੋਂ ਸਰਕਾਰ ਦੀ ਪ੍ਰਪੋਜਲ 'ਤੇ ਵਿਚਾਰ ਕਰ ਲੈਣ ਪਰ ਕਿਸਾਨਾਂ ਨੇ ਸਾਫ਼ ਮਨ੍ਹਾ ਕਰ ਦਿੱਤਾ ਹੈ। ਕਿਸਾਨਾਂ ਨੇ ਵੀ ਕਾਨੂੰਨ ਰੱਦ ਕਰਨ ਸਬੰਧੀ ਆਪਣਾ ਸਟੈਂਡ ਸਪੱਸ਼ਟ ਕੀਤਾ ਸੀ। -PTCNews