ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ
ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ:ਨਵੀਂ ਦਿੱਲੀ : ਦਿੱਲੀ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਗਣਤੰਤਰ ਦਿਵਸ ਦੇ ਮੌਕੇ 'ਤੇ ਟਰੈਕਟਰ ਮਾਰਚ ਦੌਰਾਨ ਕਿਸਾਨ ਦਿੱਲੀ ਵਿੱਚ ਦਾਖਲ ਹੋਏ। ਇਸ ਦੌਰਾਨ ਕਾਫੀ ਹੰਗਾਮਾ ਹੋਇਆ। ਇਸ ਹਿੰਸਾ ਤੋਂ ਬਾਅਦ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਵਿਵਸਥਾ ਹੈ।
[caption id="attachment_469652" align="aligncenter" width="300"]
ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ[/caption]
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ
ਦਿੱਲੀ 'ਚ ਕਿਸਾਨਾਂ ਦੀ ਹਿੰਸਾ ਨੂੰ ਦੇਖਦੇ ਹੋਏ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਲਾਲ ਕਿਲ੍ਹਾ ਸਟੇਸ਼ਨ 'ਤੇ ਅੰਦਰ ਜਾਣ 'ਤੇ ਰੋਕ ਲਾਈ ਗਈ ਹੈ ਪਰ ਸਟੇਸ਼ਨ ਤੋਂ ਬਾਹਰ ਜਾਣ ਦੀ ਆਗਿਆ ਹੈ। ਇਸ ਦੇ ਇਲਾਵਾ ਬਾਕੀ ਮੈਟਰੋ ਸਟੇਸ਼ਨ ਖੁੱਲ੍ਹੇ ਹੋਏ ਹਨ। ਆਮ ਸੇਵਾਵਾਂ ਸਾਰੀਆਂ ਲੀਹਾਂ 'ਤੇ ਚੱਲ ਰਹੀਆਂ ਹਨ।
[caption id="attachment_469651" align="aligncenter" width="300"]
ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ[/caption]
ਰਾਸ਼ਟਰੀ ਰਾਜਧਾਨੀ 'ਚ ਬੀਤੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਕ ਝੜਪ ਹੋਣ ਤੋਂ ਬਾਅਦ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿੱਲੀ 'ਚ ਹੋਰ ਜ਼ਿਆਦਾ ਗਿਣਤੀ 'ਚ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।ਉੱਥੇ ਹੀ ਸੁਰੱਖਿਆ ਮੁਲਾਜ਼ਮਾਂ ਨੇ ਦੇਰ ਰਾਤ ਲਾਲ ਕਿਲ੍ਹੇ ਤੋਂ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਬਾਹਰ ਕੱਢ ਕੇ ਲਾਲ ਕਿਲ੍ਹੇ ਦੇ ਗੇਟ ਬੰਦ ਕਰ ਦਿੱਤੇ ਹਨ।
[caption id="attachment_469649" align="aligncenter" width="275"]
ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ[/caption]
ਇਸ ਤੋਂ ਇਲਾਵਾ ਕੁੱਝ ਰਸਤਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ITO ਤੋਂ ਕਨਾਟ ਪਲੇਸ ਅਤੇ ਇੰਡੀਆ ਗੇਟ ਜਾਣ ਵਾਲਾ ਰਸਤਾ ਬੰਦ ਹੈ। ਮਿੰਟੋ ਰੋਡ ਤੋਂ ਕਨਾਟ ਪਲੇਸ 'ਤੇ ਵੀ ਪਾਬੰਦੀਆਂ ਲਾਈਆਂ ਗਈਆਂ ਹਨ। ਦਿੱਲੀ ਤੋਂ ਗਾਜ਼ੀਆਬਾਦ ਜਾਣ ਵਾਲਾ NH-9 ਅਤੇ NH-24 ਵੀ ਬੰਦ ਹੈ। ਇਸ ਥਾਂ ਆਨੰਦ ਵਿਹਾਰ ਰੂਟ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ
[caption id="attachment_469650" align="aligncenter" width="300"]
ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ[/caption]
ਦੱਸ ਦੇਈਏ ਕਿ ਮੰਗਲਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਾਪਰੀ ਸੀ। ਟਰੈਕਟਰ ਰੈਲੀ ਦੌਰਾਨ ਮੁਕਰਬਾ ਚੌਂਕ, ਟਰਾਂਸਪੋਰਟ ਨਗਰ, ITO ਸਮੇਤ ਹੋਰ ਥਾਵਾਂ 'ਤੇਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਗਣਤੰਤਰ ਦਿਵਸ ਮੌਕੇ ਕੁੱਝ ਸ਼ਰਾਰਤੀ ਅਨਸਰ ਲਾਲ ਕਿਲ੍ਹਾ ਕੰਪਲੈਕਸ 'ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ ਬਾਅਦ 'ਚ ਪੁਲਿਸ ਵੱਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ ਸੀ।
-PTCNews