ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 10ਵੇਂ ਗੇੜਦੀ ਮੀਟਿੰਗ ਹੋਣ ਜਾ ਰਹੀ ਹੈ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।
ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ 'ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ
[caption id="attachment_467638" align="aligncenter" width="300"]
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ[/caption]
ਇਸ ਦੇ ਨਾਲ ਹੀ ਗਣਤੰਤਰ ਦਿਵਸ ਮੌਕੇ 26 ਜਨਵਰੀ ਦੀ ਕਿਸਾਨ ਪਰੇਡ ਨੂੰ ਲੈ ਕੇ 3 ਸੂਬਿਆਂ ਦੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵੀ ਹੋਣੀ ਹੈ। ਦੂਜੇ ਪਾਸੇ ਸੁਪਰੀਮ ਕੋਰਟ ਵਿੱਚ ਕਿਸਾਨ ਟਰੈਕਟਰ ਪਰੇਡ ,ਖੇਤੀ ਕਾਨੂੰਨਾਂ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਪਟੀਸ਼ਨਾਂ ‘ਤੇ ਸੁਣਵਾਈ ਹੋਣੀ ਹੈ ,ਕਿਉਂਕਿ ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਕੱਢਣ 'ਤੇ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਸੀ।
[caption id="attachment_467639" align="aligncenter" width="300"]
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ[/caption]
ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ।
[caption id="attachment_467637" align="aligncenter" width="300"]
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ[/caption]
ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 15 ਜਨਵਰੀ ਨੂੰ 9ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ 'ਤੇ ਅੜੇ ਰਹੇ। ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 56ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ।ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ।
-PTCNews