Fri, Apr 18, 2025
Whatsapp

ਦਿੱਲੀ ਹਿੰਸਾ ਮਾਮਲੇ 'ਚ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਕਾਰਵਾਈ , ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ

Reported by:  PTC News Desk  Edited by:  Shanker Badra -- January 28th 2021 11:39 AM -- Updated: January 28th 2021 11:41 AM
ਦਿੱਲੀ ਹਿੰਸਾ ਮਾਮਲੇ 'ਚ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਕਾਰਵਾਈ , ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ

ਦਿੱਲੀ ਹਿੰਸਾ ਮਾਮਲੇ 'ਚ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਕਾਰਵਾਈ , ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ

ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 63 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਸੀ ,ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਦਿੱਲੀ ਅੰਦਰ ਕਾਫ਼ੀ ਹਿੰਸਾ ਕੀਤੀ ਸੀ। 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਦਿੱਲੀ ਬਾਰਡਰਾਂ ਅਤੇ ਯੂਪੀ ਵਿਚ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਿਸ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ। [caption id="attachment_470023" align="aligncenter" width="300"] ਦਿੱਲੀ ਹਿੰਸਾ ਮਾਮਲੇ 'ਚ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਕਾਰਵਾਈ , ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ[/caption] ਪੜ੍ਹੋ ਹੋਰ ਖ਼ਬਰਾਂ : ਯੂਪੀ ਪੁਲਿਸ ਨੇ ਬਾਗਪਤ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ 'ਤੇ ਅੱਧੀ ਰਾਤ ਨੂੰ ਕੀਤਾ ਲਾਠੀਚਾਰਜ  ਇਸ ਦੌਰਾਨ ਵੱਡੀ ਖ਼ਬਰ ਆ ਰਹੀ ਹੈ ਕਿ ਦਿੱਲੀ ਹਿੰਸਾ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ ਆਗੂਆਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਦੀ ਮੀਟਿੰਗ ਤੋਂ ਬਾਅਦ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ।  ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। [caption id="attachment_470021" align="aligncenter" width="300"]Farmers' Protest LIVE: Delhi Police issues lookout notices against farmer leaders named in tractor rally FIRs ਦਿੱਲੀ ਹਿੰਸਾ ਮਾਮਲੇ 'ਚ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਕਾਰਵਾਈ , ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ[/caption] ਇਸ ਦੌਰਾਨ ਬੁੱਧਵਾਰ ਦੇਰ ਰਾਤ ਗਾਜੀਪੁਰ ਬਾਰਡਰ 'ਤੇ ਅਚਾਨਕ ਤਣਾਅ ਦੀ ਸਥਿਤੀ ਬਣ ਗਈ ਹੈ। ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗਾਜ਼ੀਪੁਰ ਬਾਰਡ ਦੀ ਬਿਜਲੀ ਕੱਟ ਦਿੱਤੀ ਅਤੇ ਪੁਲਿਸ ਦੀ ਸਰਗਰਮੀ ਵਧਣ ਨਾਲ ਸਾਰੀ ਰਾਤ ਤਣਾਅ ਬਣਿਆ ਰਿਹਾ ਹੈ। ਯੂਪੀ ਦੇ ਬਾਗਪਤ ਦੇ ਬੜੌਤ ਵਿਚ ਪਿਛਲੇ 40 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਦਾ ਜ਼ਬਰੀ ਧਰਨਾ ਚੁਕਵਾ ਦਿੱਤਾ ਹੈ। ਯੂ.ਪੀ.-ਦਿੱਲੀ ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਧਰਨਾ ਲਾ ਕੇ ਬੈਠੇ ਹਨ। ਪੜ੍ਹੋ ਹੋਰ ਖ਼ਬਰਾਂ : ਗਾਜ਼ੀਪੁਰ ਬਾਰਡਰ 'ਤੇ ਕੱਟੀ ਬਿਜਲੀ ,ਕਿਸਾਨਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ [caption id="attachment_470019" align="aligncenter" width="300"]Farmers' Protest LIVE: Delhi Police issues lookout notices against farmer leaders named in tractor rally FIRs ਦਿੱਲੀ ਹਿੰਸਾ ਮਾਮਲੇ 'ਚ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਕਾਰਵਾਈ , ਕਿਸਾਨ ਆਗੂਆਂ ਖਿਲਾਫ਼ ਲੁਕਆਊਟ ਨੋਟਿਸ ਜਾਰੀ[/caption] ਉੱਤਰ ਪ੍ਰਦੇਸ਼ (Uttar Pradesh) ਦੇ ਬਾਗਪਤ (Baghpat) 'ਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ 40 ਦਿਨਾਂ ਤੋਂ ਚੱਲ ਰਿਹਾ ਧਰਨਾ ਬੁੱਧਵਾਰ ਦੀ ਅੱਧੀ ਰਾਤ ਨੂੰ ਪੁਲਿਸ ਪ੍ਰਸ਼ਾਸਨ ਨੇ ਹਟਵਾ ਦਿੱਤਾ ਹੈ। ਯੂੁਪੀ ਦੇ ਬਾਗਪਤ ਵਿਚ ਬੀਤੀ ਰਾਤ ਪੁਲਿਸ ਦਾ ਡੰਡਾ ਚੱਲਿਆ, ਇਥੇ 19 ਦਸੰਬਰ ਤੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਅੱਧੀ ਰਾਤ ਤੋਂ ਬਾਅਦ ਖਦੇੜ ਦਿੱਤਾ ਗਿਆ। ਇਹ ਕਿਸਾਨ ਦਿੱਲੀ ਸਹਾਰਨਪੁਰ ਹਾਈਵੇਅ ’ਤੇ ਧਰਨਾ ਦੇ ਰਹੇ ਸਨ। -PTCNews


Top News view more...

Latest News view more...

PTC NETWORK