ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ 'ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 37ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਅੱਜ ਨਵਾਂ ਸਾਲ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਮਨਾਇਆ ਹੈ। [caption id="attachment_462583" align="aligncenter" width="300"] ਕਿਸਾਨ ਜਥੇਬੰਦੀਆਂ ਵੱਲੋਂਸਿੰਘੂ ਬਾਰਡਰ 'ਤੇਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਮਨਾਇਆ ਨਵਾਂ ਸਾਲ ਅੱਜ ਨਵੇਂ ਸਾਲ ਮੌਕੇਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਕੱਢਿਆ ਗਿਆ ਹੈ। ਇਸ ਦੌਰਾਨ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੇਖਿਆ ਗਿਆ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਇਥੇ ਪਹੁੰਚੇ ਹੋਏ ਹਨ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਿੰਘੂ ਬਾਰਡਰ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ ਹੈ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ ਜਾ ਰਹੀ ਹੈ। [caption id="attachment_462582" align="aligncenter" width="300"] ਕਿਸਾਨ ਜਥੇਬੰਦੀਆਂ ਵੱਲੋਂਸਿੰਘੂ ਬਾਰਡਰ 'ਤੇਪੰਜ ਪਿਆਰਿਆਂ ਦੀ ਅਗਵਾਈ 'ਚਸਜਾਇਆ ਗਿਆ ਨਗਰ ਕੀਰਤਨ[/caption] ਜਾਣਕਾਰੀ ਅਨੁਸਾਰ ਸਿੰਘੂ ਸਰਹੱਦ 'ਤੇ ਅੱਜ 80 ਕਿਸਾਨ ਜਥੇਬੰਦੀਆਂ ਦੀ ਦੁਪਹਿਰ 2 ਵਜੇ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ 4 ਜਨਵਰੀ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕੜਾਕੇ ਦੀ ਠੰਡ 'ਚ ਕਿਸਾਨ ਆਪਣੇ ਮੋਰਚਿਆਂ 'ਤੇ ਜਿਉਂ ਦੇ ਤਿਉਂ ਡਟੇ ਹੋਏ ਹਨ। ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤੱਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। [caption id="attachment_462579" align="aligncenter" width="300"] ਕਿਸਾਨ ਜਥੇਬੰਦੀਆਂ ਵੱਲੋਂਸਿੰਘੂ ਬਾਰਡਰ 'ਤੇਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ[/caption] ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 31 ਦਸੰਬਰ ਨੂੰ ਛੇਵੇਂ ਦੌਰ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ ਹਨ। ਹਾਲਾਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਦੀ ਮੁੱਖ ਮੰਗ 'ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ। ਹੁਣ 4 ਜਨਵਰੀ ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ। -PTCNews