Kisan Andolan : ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਨੂੰ ਆਖਿਆ ਜੀ ਆਇਆਂ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 37ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। [caption id="attachment_462545" align="aligncenter" width="300"] Kisan Andolan : ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਨੂੰ ਆਖਿਆਜੀ ਆਇਆਂ[/caption] ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਨੇ ਨਵੇਂ ਸਾਲ ਦੀ ਸਵੇਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਜੀ ਆਇਆਂ ਆਖਿਆ ਹੈ। ਇਸ ਵਾਰ ਕਿਸਾਨ ਨਵਾਂ ਸਾਲ ਬਾਰਡਰ 'ਤੇ ਹੀ ਮਨਾਉਣਗੇ ਅਤੇ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਕੜਾਕੇ ਦੀ ਠੰਡ 'ਚ ਕਿਸਾਨ ਆਪਣੇ ਮੋਰਚਿਆਂ 'ਤੇ ਜਿਉਂ ਦੇ ਤਿਉਂ ਡਟੇ ਹੋਏ ਹਨ। ਕਿਸਾਨਾਂ ਤੇ ਸਰਕਾਰ ਵਿਚਾਲੇ ਹੁਣ ਤੱਕ 7 ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। [caption id="attachment_462546" align="aligncenter" width="300"] Kisan Andolan : ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਨੂੰ ਆਖਿਆਜੀ ਆਇਆਂ[/caption] ਇਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਸੀ ਕਿ ਉਹ ਅੰਦੋਲਨ ਜਾਰੀ ਰੱਖਣਗੇ। ਹੁਣ 4 ਜਨਵਰੀ ਨੂੰ ਮੁੜ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਤਾਰੀਖ ਮਿੱਥੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਐੱਮ.ਐੱਸ.ਪੀ.ਲਈ ਕਾਨੂੰਨੀ ਗਾਰੰਟੀ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਕੋਈ ਵਿਕਲਪ ਨਹੀਂ ਹੈ। [caption id="attachment_462543" align="aligncenter" width="300"] Kisan Andolan : ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਨਵੇਂ ਸਾਲ ਨੂੰ ਆਖਿਆਜੀ ਆਇਆਂ[/caption] ਪੜ੍ਹੋ ਹੋਰ ਖ਼ਬਰਾਂ : CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 31 ਦਸੰਬਰ ਨੂੰ ਛੇਵੇਂ ਦੌਰ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ ਹਨ। ਜਿਸ ਵਿੱਚ ਬਿਜਲੀ ਸੋਧ ਬਿੱਲ ਅਤੇ ਪਰਾਲੀ 'ਤੇ ਸਰਕਾਰ ਨੇ ਸਹਿਮਤੀ ਦਿੱਤੀ ਹੈ , ਭਾਵ ਸਰਕਾਰ ਬਿਜਲੀ ਸੋਧ ਬਿੱਲ ਨਹੀਂ ਲਿਆਵੇਗੀ ਪਰ ਤਿੰਨ ਖੇਤੀ ਕਾਨੂੰਨਾਂ 'ਤੇ ਅਜੇ ਸਹਿਮਤੀ ਨਹੀਂ ਬਣੀ। -PTCNews