ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 41ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਫਿਲਹਾਲ ਇਸ ਮਸਲੇ ਦਾ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। [caption id="attachment_463506" align="aligncenter" width="300"] ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ[/caption] ਪੜ੍ਹੋ ਹੋਰ ਖ਼ਬਰਾਂ : ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 41ਵੇਂ ਦਿਨ 'ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੱਜ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਦੇਖੇ ਗਏ ਹਨ। ਇਸ ਮੌਕੇ ਮੀਂਹ ਦੀ ਪ੍ਰਵਾਹ ਕੀਤੇ ਬਿਨ੍ਹਾਂ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਨਾਰੇਬਾਜੀ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਨੂੰ ਪਿਛਲੇ 2 ਦਿਨਾਂ ਤੋਂ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਮੀਂਹ ਕਾਰਨ ਉਨ੍ਹਾਂ ਦੇ ਤੰਬੂਆਂ ’ਚ ਪਾਣੀ ਭਰ ਗਿਆ ਅਤੇ ਲੱਕੜਾ ਵੀ ਭਿੱਜ ਗਈਆਂ ਹਨ। [caption id="attachment_463505" align="aligncenter" width="300"] ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ[/caption] ਜਾਣਕਾਰੀ ਅਨੁਸਾਰ ਅੱਜ 32 ਕਿਸਾਨ ਜਥੇਬੰਦੀਆਂ ਦੀ ਆਪਸ ਵਿੱਚ ਮੀਟਿੰਗ ਹੋਵੇਗੀ ਅਤੇ ਇਸ ਤੋਂ ਬਾਅਦ ਦੁਪਹਿਰ 2 ਵਜੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਤੋਂ ਬਾਅਦ ਦਰਾਰ ਵਧਦੀ ਹੀ ਜਾ ਰਹੀ ਹੈ। ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਹਾਲੇ ਵੀ ਤਿੰਨ ਕਾਨੂੰਨਾਂ ਖਿਲਾਫ਼ ਲੜਾਈ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। [caption id="attachment_463504" align="aligncenter" width="300"] ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ[/caption] Heavy rains : ਕਿਸਾਨ ਆਗੂਆਂ ਨੇ ਕਿਹਾ ਕਿ 6 ਜਨਵਰੀ ਨੂੰ ਕਿਸਾਨ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕਰਨਗੇ। ਉਸ ਤੋਂ ਬਾਅਦ ਕਿਸਾਨ ਸ਼ਾਹਜਹਾਨਪੁਰ ਵਿਖੇ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਇਆ ਜਾਵੇਗਾ। 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। [caption id="attachment_463502" align="aligncenter" width="300"] ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ[/caption] ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਨੂੰ ਲੈ ਕੇ ਮੁਕੇਸ਼ ਅੰਬਾਨੀ ਦੀ ਰਿਲਾਇੰਸ ਦਾ ਵੱਡਾ ਬਿਆਨ , ਕਿਹਾ ਰਿਲਾਇੰਸ ਦਾ ਖੇਤੀ ਕਾਨੂੰਨਾਂ ਨਾਲ ਕੋਈ ਲੈਣਾ ਦੇਣਾ ਨਹੀਂ farmers protesting : ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ ਅਤੇ ਉਸ ਦਿਨ ਕਿਸਾਨ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਯਾਦ ਵਿੱਚ "ਆਜ਼ਾਦ ਹਿੰਦ ਕਿਸਾਨ ਦਿਵਸ" ਮਨਾ ਕੇ ਪੂਰੇ ਦੇਸ਼ 'ਚ ਗਵਰਨਰ ਹਾਊਸਾਂ ਤੱਕ ਮਾਰਚ ਕੀਤਾ ਜਾਵੇਗਾ ਤੇ ਰਾਜਪਾਲਾਂ ਦੇ ਨਿਵਾਸ ਦੇ ਬਾਹਰ ਡੇਰਾ ਲਾਉਣਗੇ। ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਦਿੱਲੀ ਦੇ ਆਸਪਾਸ ਦੇ ਮੋਰਚਿਆਂ ਤੋਂ ਕਿਸਾਨ 26 ਜਨਵਰੀ ਨੂੰ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਨਾਲ “ਕਿਸਾਨ ਗਣਤੰਤਰ ਪਰੇਡ” ਕਰਨਗੇ। Heavy rains । farmers protesting । Farmers Protest -PTCNews