Farmers Protest: ਹਜ਼ਾਰਾਂ ਕਿਸਾਨਾਂ ਦਾ ਲਖੀਮਪੁਰ 'ਚ ਤਿੰਨ ਦਿਨਾਂ ਪੱਕਾ ਮੋੋਰਚਾ ਅੱਜ ਤੋਂ ਸ਼ੁਰੂ
Lakhimpur Kheri Farmers Protest: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਕਾਲ 'ਤੇ(SKM) ਹਜ਼ਾਰਾਂ ਕਿਸਾਨਾਂ ਦਾ ਅੱਜ ਤੋਂ ਪੱਕਾ ਮੋਰਚਾ ਸ਼ੁਰੂ ਹੋ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਲਖੀਮਪੁਰ 'ਚ ਹੋਈ ਹਿੰਸਾ ਦੇ ਰੋਸ 'ਚ 20 ਅਗਸਤ ਤੱਕ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਤਿੰਨ ਦਿਨਾਂ ਮੋਰਚੇ ਵਿੱਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਹਜ਼ਾਰਾਂ ਕਿਸਾਨਾਂ ਦੇ ਜੱਥੇ ਲਖੀਮਪੁਰ ਪਹੁੰਚੇ ਹਨ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਬੀਕੇਯੂ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਜੋਗਿੰਦਰ ਉਗਰਾਹਾ, ਯੋਗਿੰਦਰ ਯਾਦਵ, ਮੇਧਾ ਪਾਟਕਰ ਆਦਿ ਕਈ ਕਿਸਾਨ ਆਗੂ ਸ਼ਾਮਲ ਹੋਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕੀਤੀ ਹੈ ਤੇ ਮੰਨੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਜਿੰਨਾ ਸਮਾਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ। ਜੇਕਰ ਸਰਕਾਰ ਨੇ ਇਸ ਤਿੰਨ ਦਿਨਾਂ ਮੋਰਚੇ ਤੋਂ ਬਾਅਦ ਵੀ ਕਿਸਾਨਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਪੱਕੇ ਮੋਰਚੇ ਵਿੱਚ ਵੀ ਤਬਦੀਲ ਹੋ ਸਕਦਾ ਹੈ। ਲਖੀਮਪੁਰ ਹਿੰਸਾ ਮਾਮਲੇ 'ਚ ਇਨਸਾਫ ਦੀ ਮੰਗ ਨੂੰ ਲੈ ਕੇ 72 ਘੰਟੇ ਚੱਲਿਆ ਧਰਨਾ 20 ਅਗਸਤ ਨੂੰ ਖਤਮ ਹੋ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ 72 ਘੰਟੇ ਚੱਲੇ ਧਰਨੇ ਵਿੱਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਸੀ। ਸੂਤਰਾਂ ਨੇ ਦੱਸਿਆ ਕਿ ਕਿਸਾਨ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਹੋਰ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਇਹ ਵੀ ਪੜ੍ਹੋ: ਦੁਕਾਨ 'ਚੋਂ ਸਿਗਰਟਾਂ ਚੋਰੀ ਕਰਦੇ ਚੰਡੀਗੜ੍ਹ ਪੁਲਿਸ ਮੁਲਾਜ਼ਮ ਦੀ ਵੀਡੀਓ ਹੋਈ ਵਾਇਰਲ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨੀ ਦੇਰ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਦੱਸ ਦੇਈਏ ਕਿ ਬੀਤੇ ਦਿਨੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਇੱਕ ਜਥਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਵਿਖੇ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਰਾਏ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਅਤੇ ਕਿਰਪਾਲ ਸਿੰਘ ਮੂਸਾਪੁਰ ਨੇ ਦੱਸਿਆ ਕਿ ਉਕਤ ਹਾਦਸੇ ਤੋਂ ਬਾਅਦ ਅਜੈ ਮਿਸ਼ਰਾ ਟੇਨੀ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਗੱਲ ਕੀਤੀ ਗਈ ਸੀ ਜੋ ਕਿ ਬੀਜੇਪੀ ਸਰਕਾਰ ਵੱਲੋਂ ਪੂਰੀ ਨਹੀਂ ਕੀਤੀ ਗਈ ਤੇ ਨਾਲ ਹੀ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਦੀ ਵੀ ਗੱਲ ਆਖੀ ਗਈ ਸੀ ਜਿਸ ਤੋਂ ਕੇਂਦਰ ਸਰਕਾਰ ਪਿੱਛੇ ਹੱਟ ਗਈ ਹੈ। -PTC News