Wed, Jan 22, 2025
Whatsapp

ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ

Reported by:  PTC News Desk  Edited by:  Shanker Badra -- December 25th 2020 01:41 PM
ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ

ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ

ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ:ਜੀਂਦ : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ। ਹਰਿਆਣਾ 'ਚ ਕਿਸਾਨਾਂ ਵੱਲੋਂ ਅੱਜ ਤੋਂ 3 ਦਿਨਾਂ ਤੱਕ ਟੋਲ ਫ੍ਰੀ ਕੀਤੇ ਜਾਣਗੇ। ਕਿਸਾਨਾਂ ਨੇ ਹਰਿਆਣੇ ਦੇ ਜੀਂਦ ਵਿਚ ਟੋਲ ਪਲਾਜ਼ਾ ਨੂੰ ਫ਼ਰੀ ਕਰਵਾ ਦਿੱਤਾ ਹੈ। ਜੀਂਦ ਪਟਿਆਲਾ ਕੌਮੀ ਰਾਜ ਮਾਰਗ 'ਤੇ ਸਥਿਤ ਖਟਕੜ ਪਿੰਡ ਦੇ ਟੋਲ ਪਲਾਜ਼ਾ ਤੋਂ ਬੈਰੀਅਰ ਨੂੰ ਚੁਕਵਾ ਦਿੱਤਾ ਗਿਆ ਤੇ ਕਿਸੇ ਕੋਲੋਂ ਟੋਲ ਨਹੀਂ ਲਿਆ ਜਾ ਰਿਹਾ। [caption id="attachment_460852" align="aligncenter" width="300"]Farmers Protest : Toll plazas free of Khatkar village on Jind-Patiala National Highway ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ[/caption] Toll plazas Free in Jind : ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਗੱਲਬਾਤ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਵਿੱਚ ਲਿਖਿਆ ਗਿਆ ਹੈ ਕਿ ਤਿੰਨ ਕਾਨੂੰਨ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਪ੍ਰਭਾਵਤ ਨਹੀਂ ਕਰਨਗੇ। ਇਸ ਬਾਰੇ ਲਿਖਤੀ ਭਰੋਸਾ ਦੇਣ ਲਈ ਤਿਆਰ ਹੈ ਪਰ ਇਸ ਬਾਰੇ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਨਵੀਂ ਮੰਗ ਰੱਖਣਾ ਸਹੀ ਨਹੀਂ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਦੇਸ਼ ਭਰ 'ਚ ਅੰਦੋਲਨ ਤੇਜ਼ , ਹਰਿਆਣਾ 'ਚ ਅੱਜ ਤੋਂ 27 ਦਸੰਬਰ ਤੱਕ ਟੋਲ ਪਲਾਜ਼ੇ ਕੀਤੇ ਜਾਣਗੇ ਮੁਫ਼ਤ  [caption id="attachment_460854" align="aligncenter" width="300"]Farmers Protest : Toll plazas free of Khatkar village on Jind-Patiala National Highway ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ[/caption] Farmers Protest : ਕੇਂਦਰ ਸਰਕਾਰ ਦੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਸਾਰੇ ਮੁੱਦਿਆਂ 'ਤੇ ਖੁੱਲੇ ਵਿਚਾਰਾਂ ਦੇ ਨਾਲ ਨਾਲ ਐਮਐਸਪੀ ਬਾਰੇ ਲਿਖਤੀ ਭਰੋਸਾ ਦੇਣ ਲਈ ਵੀ ਤਿਆਰ ਹਨ। ਬੁੱਧਵਾਰ ਨੂੰ ਵੀ ਕਿਸਾਨਾਂ ਨੇ ਜ਼ਰੂਰੀ ਵਸਤੂਆਂ ਐਕਟ ਵਿੱਚ ਸੋਧ ਦਾ ਮਾਮਲਾ ਉਠਾਇਆ ਸੀ। ਇਸ 'ਤੇ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨਵੀਂ ਮੰਗ ਰੱਖਣਾ ਤਰਕਸ਼ੀਲ ਨਹੀਂ ਹੈ ਫਿਰ ਵੀ ਇਸ 'ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ ਪਰ ਇਸ ਦੌਰਾਨ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਤੇਜ਼ ਕਰ ਦਿੱਤਾ ਹੈ। [caption id="attachment_460856" align="aligncenter" width="300"] ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ[/caption] ਦੱਸ ਦੇਈਏ ਕਿ 25, 26 ਤੇ 27 ਦਸੰਬਰ ਤੱਕ ਹਰਿਆਣਾ ਦੇ ਟੋਲ ਪਲਾਜ਼ੇ ਮੁਫਤ ਕੀਤੇ ਜਾਣਗੇ ਤੇ ਦੇਸ਼ ਭਰ 'ਚ ਭਾਜਪਾ ਆਗੂਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਹੈ ਕਿ 26 ਤੇ 27 ਤਰੀਕ ਨੂੰ ਐਨ.ਡੀ.ਏ ਦੇ ਸਹਿਯੋਗੀਆਂ ਦਾ ਘਿਰਾਉ ਕੀਤਾ ਜਾਏਗਾ ਤਾਂ ਕਿ ਉਹ ਸਰਕਾਰ ਤੇ ਕਾਨੂੰਨ ਵਾਪਿਸ ਲੈਣ ਲਈ ਦਬਾਅ ਬਣਾਉਣ।ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਜਦੋਂ ਤੱਕ ਮੋਦੀ ਦੀ ਮਨ ਕੀ ਬਾਤ ਚੱਲੇਗੀ ,ਓਦੋਂ ਤੱਕ ਲੋਕ ਘਰਾਂ 'ਚ ਥਾਲੀਆਂ ਖੜਕਾਕੇ ਵਿਰੋਧ ਕਰਨਗੇ। [caption id="attachment_460857" align="aligncenter" width="300"]Farmers Protest : Toll plazas free of Khatkar village on Jind-Patiala National Highway ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ[/caption] ਪੜ੍ਹੋ ਹੋਰ ਖ਼ਬਰਾਂ : ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆ ਪੁਲਿਸ ਬੈਰੀਕੇਡ ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ ਵਿਦੇਸ਼ਾਂ ’ਚ ਅੰਬੈਂਸੀਆਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 26 ਜਨਵਰੀ ਨੂੰ ਭਾਰਤ ਆਉਣ ਵਾਲੇ ਹਨ। ਜਿਸ ਕਰਕੇ ਬ੍ਰਿਟਿਸ਼ ਸੰਸਦ ਮੈਂਬਰਾਂ ਨੂੰ ਲਿਖ ਰਹੇ ਹਾਂ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਆਉਣ ’ਚ ਉਦੋਂ ਤੱਕ ਰੋਕ ਦੇਣ, ਜਦੋਂ ਤੱਕ ਕਿ ਕਿਸਾਨਾਂ ਦੀਆਂ ਮੰਗਾਂ ਭਾਰਤ ਸਰਕਾਰ ਪੂਰੀਆਂ ਨਹੀਂ ਕਰ ਦਿੰਦੀ। ਕਿਸਾਨ ਆਗੂਆਂ ਨੇ ਇੰਗਲੈਂਡ ਦੇ ਐੱਮ.ਪੀ. ਤਨਮਨਜੀਤ ਢੇਸੀ ਅਤੇ ਹੋਰ ਪੰਜਾਬੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 'ਤੇ ਭਾਰਤ ਨਾ ਆਉਣ ’ਤੇ ਦਬਾਅ ਪਾਉਣ। Farmers Protest , Toll plazas Free in Jind , Kisan Andolan 2020 -PTCNews


Top News view more...

Latest News view more...

PTC NETWORK