Kisan Andolan: ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ ਕਿਸਾਨ ਟਰੈਕਟਰ ਪਰੇਡ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇਕਿਸਾਨ ਟਰੈਕਟਰ ਪਰੇਡ 'ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਪੁਲਿਸ ਹੀ ਪਰੇਡ 'ਤੇ ਕੋਈ ਫੈਸਲਾ ਲਵੇ। ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ , ਅਸੀਂ ਇਸ ਵਿੱਚ ਦਖ਼ਲ ਨਹੀਂ ਦੇਵਾਂਗੇ।
ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ 'ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ
[caption id="attachment_467753" align="aligncenter" width="300"]
Kisan Andolan: ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ[/caption]
ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਜਾਂ ਕਿਸੇ ਪ੍ਰਦਰਸ਼ਨ 'ਤੇ ਪਾਬੰਦੀ ਨਹੀਂ ਲਗਾ ਸਕਦੇ। ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਪੁਲਿਸ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਪਟੀਸ਼ਨ ਵਾਪਸ ਲੈਣ ਦੇ ਵੀਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਪਿਛਲੇ ਦਿਨੀਂ ਟਰੈਕਟਰ ਮਾਰਚ ਕੱਢਣ 'ਤੇ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਸੀ। ਦਿੱਲੀ ਪੁਲਿਸ ਨੇ ਬੀਤੇ ਦਿਨੀਂ ਸੁਪਰੀਮ ਕੋਰਟ ਦਾਇਰ ਆਪਣੀ ਪਟੀਸ਼ਨ ਵਿੱਚ ਕਿਸਾਨ ਟਰੈਕਟਰ ਪਰੇਡ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਦਿੱਲੀ ਪੁਲਿਸ ਨੇ ਇਸ ਨੂੰ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਸੀ।
[caption id="attachment_467748" align="aligncenter" width="300"]
Kisan Andolan: ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ[/caption]
ਸੁਪਰੀਮ ਕੋਰਟ ਨੇ ਕਿਹਾ ਕਿਕਿਸਾਨਾਂ ਨੂੰ ਦਿੱਲੀ ਵਿਚ ਐਂਟਰੀ ਦਿੱਤੀ ਜਾਵੇ ਜਾਂ ਨਹੀਂ, ਇਸ ਬਾਰੇ ਪੁਲਿਸ ਤੈਅ ਕਰੇ , ਕਿਉਂਕਿ ਇਹ ਕਾਨੂੰਨ ਵਿਵਸਥਾ ਨਾਲ ਜੁੜਿਆ ਮੁੱਦਾ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਦਿੱਲੀ ‘ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ ਹੈ।
[caption id="attachment_467744" align="aligncenter" width="300"]
Kisan Andolan: ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ[/caption]
ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 10ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ,ਸੋਮ ਪ੍ਰਕਾਸ਼ ਅਤੇ ਪਿਊਸ਼ ਗੋਇਲ ਰਹਿਣਗੇ। ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।
-PTCNews