ਅਗਨੀਪਥ ਯੋਜਨਾ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਮੁਜ਼ਾਹਰਾ
ਚੰਡੀਗੜ੍ਹ: ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ, ਉਥੇ ਹੀ ਬਠਿੰਡਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਵੱਲੋਂ ਮੰਗਲਵਾਰ ਨੂੰ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਗਿਆ। ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਗਨੀਪਥ ਯੋਜਨਾ ਨਾਲ ਨੌਜਵਾਨਾਂ ਦਾ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਗਨੀਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂਅ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਕਰਾਂਗੇ। ਲੰਪੀ ਸਕਿਨ ਬਿਮਾਰੀ ਬਾਰੇ ਕਿਸਾਨ ਆਗੂ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਹੈ ਕਿ ਲੰਪੀ ਸਕਿਨ ਨਾਲ ਪੀੜਤ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ। ਇਹ ਵੀ ਪੜ੍ਹੋ:ਡਾ. ਦਲਜੀਤ ਸਿੰਘ ਗਿੱਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਸੰਭਾਲਿਆ ਅਹੁਦਾ -PTC News