ਕੈਪਟਨ ਦਾ ਵੱਡਾ ਬਿਆਨ , ਕਿਸਾਨ ਪੰਜਾਬ 'ਚ ਨਹੀਂ ਦਿੱਲੀ ਜਾ ਕੇ ਕਰਨ ਆਪਣਾ ਪ੍ਰਦਰਸ਼ਨ
ਹੁਸ਼ਿਆਰਪੁਰ: ਕਿਸਾਨ ਅੰਦੋਲਨ 'ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿਸਾਨ ਦਿੱਲੀ ਜਾ ਕੇ ਆਪਣਾ ਪ੍ਰਦਰਸ਼ਨ ਕਰਨ, ਇਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਇਹ ਬਿਆਨ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਲਜ ਬੱਲੋਵਾਲ ਸੋਂਖੜੀ ਦੇ ਨੀਂਹ ਰੱਖ ਰੱਖਣ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਦੌਰਾਨ ਦਿੱਤਾ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਾਂ ਸ਼ਹਿਰ ਵਿਖੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੁਸ਼ਿਆਰਪੁਰ ਪਹੁੰਚੇ ਹਨ। ਇਥੇ ਪਹੁੰਚ ਕੇ ਉਨ੍ਹਾਂ ਨੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਕੈਪਟਨ ਵੱਲੋਂ ਇਥੇ ਜਿਹੜੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਉਸ ਦਾ ਨਾਂ ਉਨ੍ਹਾਂ ਨੇ ਡਾ. ਬੀ. ਆਰ. ਅੰਬੇਡਕਰ ਦੇ ਨਾਂ 'ਤੇ ਰੱਖਿਆ।
ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਦਿੱਲੀ ਜਾ ਕੇ ਆਪਣੀ ਲੜਾਈ ਲੜਨ। ਉਨ੍ਹਾਂ ਨੇ ਕਿ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਰੀਬ 113 ਥਾਵਾਂ 'ਤੇ ਧਰਨਾ ਜਾਰੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਕਿਸਾਨ ਅੰਦੋਲਨ ਦੇ ਨਾਲ ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ ਦੀ ਆਰਥਿਕਤਾ ਨੂੰ ਖਰਾਬ ਨਾ ਕੀਤਾ ਜਾਵੇ ਅਤੇ ਪੰਜਾਬ ਦੇ ਵਿਕਾਸ ਵੱਲ ਧਿਆਨ ਦੇਈਏ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦਿੱਲੀ, ਹਰਿਆਣਾ ਜਾ ਕੇ ਆਪਣੀ ਲੜਾਈ ਲੜਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਉਥੇ ਖੇਤੀ ਕਾਨੂੰਨਾਂ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਕਿਸਾਨਾਂ ਦਾ ਹਮੇਸ਼ਾ ਸਾਥ ਹੀ ਦਿੱਤਾ ਹੈ, ਰੋਕਿਆ ਕਦੇ ਨਹੀਂ ਹੈ। ਜੇਕਰ ਪੰਜਾਬ ਰੋਕਦਾ ਤਾਂ ਦਿੱਲੀ ਤੱਕ ਆਵਾਜ ਨਹੀਂ ਪਹੁੰਚਣੀ ਹੈ।
-PTC News