ਕਿਸਾਨਾਂ ਨੇ ਰਾਤ ਨੂੰ ਬਠਿੰਡਾ ਦੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
ਬਠਿੰਡਾ : ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰਾਤ ਨੂੰ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਦੱਸਿਆ ਕਿ ਨਥਾਣਾ ਦੇ 7 ਪਿੰਡਾਂ ਦੇ ਕਿਸਾਨਾਂ ਨੂੰ ਪਿਛਲੇ ਸਾਲ ਖ਼ਰਾਬ ਹੋਈ ਫ਼ਸਲਾ ਦਾ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਕੁਝ ਹੋਰ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਾਲ ਵਿਵਾਦ ਵੀ ਹੋਇਆ ਸੀ। ਡਿਪਟੀ ਕਮਿਸ਼ਨਰ ਨੂੰ ਮੰਗਾਂ ਪੂਰੀ ਕਰ ਲਈ ਕਾਫੀ ਸਮਾਂ ਦਿੱਤਾ ਜਾ ਚੁੱਕਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਹਫ਼ਤੇ ਪਹਿਲਾਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੀਆਂ ਮੰਗਾਂ ਇਕ ਹਫ਼ਤੇ ਵਿੱਚ ਮੰਨਣ ਦਾ ਭਰੋਸਾ ਦਿੱਤਾ ਸੀ। ਇਨ੍ਹਾਂ ਮੰਗਾਂ ਸਬੰਧੀ ਅੱਜ ਡੀਸੀ ਸਾਹਿਬ ਨਾਲ ਮੁੜ ਮੀਟਿੰਗ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰ ਦੁਬਾਰਾ ਦੋ ਹਫ਼ਤਿਆਂ ਦਾ ਸਮਾਂ ਮੰਗ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਮੁੱਖ ਮੰਗਾਂ ਮੰਡੀ ਕਲਾਂ ਤੇ ਨਥਾਣਾ ਵਿੱਚ 7 ਪਿੰਡਾਂ ਵਿੱਚ ਖਰਾਬ ਹੋਏ ਨਰਮੇ ਦਾ ਮੁਆਵਜ਼ਾ ਤੇ ਹੋਰ ਮੰਗਾਂ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਆਗੂਆਂ ਤੇ ਡਿਪਟੀ ਕਮਿਸ਼ਨਰ ਵਿਚਕਾਰ ਦੋਵੇਂ ਮੀਟਿੰਗਾਂ ਬੇਸਿੱਟਾ ਰਹੀਆਂ। ਇਸ ਕਾਰਨ ਕਿਸਾਨ ਜਥੇਬੰਦੀਆਂ ਦੇ ਆਗੂ ਧਰਨਾ ਲਗਾਉਣ ਲਈ ਮਜਬੂਰ ਹੋਏ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਚੜ੍ਹ ਕੇ ਇਸ ਸੰਘਰਸ਼ ਵਿੱਚ ਹਿੱਸਾ ਲੈਣ ਤੇ ਪ੍ਰਸ਼ਾਸਨ ਨੂੰ ਹੱਕੀ ਮੰਗਾਂ ਮਨਵਾਉਣ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਹ ਵੀ ਪੜ੍ਹੋ : ਬਿਨਾਂ ਹੈਲਮੇਟ ਬਾਈਕ ਸਵਾਰ ਨਾਲ ਕੁੱਟਮਾਰ ਦੇ ਦੋਸ਼ਾਂ 'ਚ ਚੰਡੀਗੜ੍ਹ ਪੁਲਿਸ ਮੁਲਾਜ਼ਮ ਮੁਅੱਤਲ