Farmers Protest : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ
ਤਰਨਤਾਰਨ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਸ਼ੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਰੇਲ ਰੋਕੋ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਦੇਸ਼ ਭਰ ਵਿਚ ਚਾਰ ਘੰਟੇ (12 ਤੋਂ 4 ਵਜੇ) ਦੇ ਲਈ ਟ੍ਰੇਨਾਂ ਨੂੰ ਰੋਕਿਆ ਜਾਵੇਗਾ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ।
ਪੜ੍ਹੋ ਹੋਰ ਖ਼ਬਰਾਂ : ਮੋਹਾਲੀ ਦੇ ਵਾਰਡ ਨੰਬਰ -1ਤੋਂ ਕਾਂਗਰਸ ਦੀ ਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ
[caption id="attachment_475902" align="aligncenter" width="1280"]
Farmers Protest : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ[/caption]
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿੱਚ ਚਾਰ ਘੰਟੇ ਲਈ ਦਿੱਤੇ ਰੇਲ ਰੋਕਣ ਦੇ ਸੱਦੇ 'ਤੇ ਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅਮ੍ਰਿਤਸਰ ਤਰਨਤਾਰਨ ਬਿਆਸ ਰੇਲ ਲਾਈਨ 'ਤੇ ਬੈਠ ਕੇ ਰੇਲਾਂ ਨੂੰ ਰੋਕਿਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹਨਾਂ ਦਾ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ, ਜਿਨ੍ਹਾਂ ਚਿਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ।
[caption id="attachment_475900" align="aligncenter" width="1280"]
Farmers Protest : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ[/caption]
ਦਰਅਸਲ 'ਚ ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਅੱਜ ਚਾਰ ਘੰਟੇ ਲਈ (12 ਤੋਂ 4 ਵਜੇ) ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਧਰਨੇ 'ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ।
[caption id="attachment_475901" align="aligncenter" width="1280"]
Farmers Protest : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ[/caption]
ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
[caption id="attachment_475877" align="aligncenter" width="700"]
Farmers Protest : ਦੇਸ਼ ਭਰ 'ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ[/caption]
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਤਹਿਤ ਅੱਜ ਕਿਸਾਨਾਂ ਵੱਲੋਂ ਦੇਸ਼ ਭਰ 'ਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ।
-PTCNews