Farmers Protest : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'
ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ 90 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ।
[caption id="attachment_476936" align="aligncenter" width="700"]
Farmers Protest : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'[/caption]
ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 'ਪੱਗੜੀ ਸੰਭਾਲ ਦਿਵਸ' ਮਨਾਇਆ ਜਾਵੇਗਾ, ਇਹ ਦਿਹਾੜਾ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਅੱਜ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ। ਇਸ ਦੇ ਨਾਲ ਹੀ 24 ਫਰਵਰੀ ਨੂੰ 'ਦਮਨ ਵਿਰੋਧੀ ਦਿਵਸ' ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ 'ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ।
[caption id="attachment_476935" align="aligncenter" width="700"]
Farmers Protest : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'[/caption]
ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ 'ਚ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸੰਵਿਧਾਨਿਕ ਅਧਿਕਾਰਾਂ ਦਾ ਘਾਣ ਨਾ ਕੀਤਾ ਜਾਵੇ, ਜੇਲ੍ਹ 'ਚ ਬੰਦ ਨਿਰਦੋਸ਼ ਲੋਕਾਂ ਨੂੰ ਰਿਹਾਅ ਕੀਤਾ ਜਾਵੇ, ਕੇਸ ਰੱਦ ਹੋਣ, ਨੋਟਿਸ ਜਾਰੀ ਕਰਨੇ ਬੰਦ ਕੀਤੇ ਜਾਣ ਅਤੇ ਬੈਰੀਅਰਾਂ 'ਤੇ ਕੀਤੀ ਗਈ ਘੇਰਾਬੰਦੀ ਵੀ ਹਟਾਈ ਜਾਵੇ।
ਦੱਸ ਦੇਈਏ ਕਿ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ 'ਯੁਵਾ ਕਿਸਾਨ ਦਿਵਸ' ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। 26 ਫਰਵਰੀ ਨੂੰ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ 'ਚ ਹੋਵੇਗੀ। 27 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
-PTCNews