ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ , ਖੇਤੀਬਾੜੀ ਮੰਤਰੀ ਵੀ ਹੋਣਗੇ ਸ਼ਾਮਿਲ
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ , ਖੇਤੀਬਾੜੀ ਮੰਤਰੀ ਵੀ ਹੋਣਗੇ ਸ਼ਾਮਿਲ: ਚੰਡੀਗੜ੍ਹ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। 30 ਕਿਸਾਨ ਜਥੇਬੰਦੀਆਂ ਨੇ ਵੀਰਵਾਰ ਨੂੰ ਸਾਂਝੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ ਤੇ ਕਿਸਾਨ ਜਥੇਬੰਦੀਆਂ ਦੀ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨਾਲ ਦਿੱਲੀ 'ਚ ਮੀਟਿੰਗ ਹੋਵੇਗੀ।
[caption id="attachment_449031" align="aligncenter" width="700"] ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚਕੇਂਦਰ ਨਾਲ ਹੋਵੇਗੀ ਮੀਟਿੰਗ , ਖੇਤੀਬਾੜੀ ਮੰਤਰੀ ਵੀ ਹੋਣਗੇ ਸ਼ਾਮਿਲ[/caption]
ਇਸ ਦੌਰਾਨ ਦਿੱਲੀ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਲਈਤਿੰਨ ਕਿਸਾਨ ਆਗੂਆਂ ਡਾ. ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂਨੂੰ ਨਾਮਜ਼ਦ ਕੀਤਾ ਗਿਆ ਹੈ, ਜੋ ਮੰਤਰੀਆਂ ਨਾਲ ਕਿਸਾਨ ਮਸਲਿਆਂ ਅਤੇ ਮੰਗਾਂ 'ਤੇ ਚਰਚਾ ਕਰਨਗੇ। ਜਦੋਂਕਿ ਮੀਟਿੰਗ ਦੌਰਾਨ ਸਾਰੀਆਂ 30 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ।
[caption id="attachment_449028" align="aligncenter" width="700"]
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚਕੇਂਦਰ ਨਾਲ ਹੋਵੇਗੀ ਮੀਟਿੰਗ , ਖੇਤੀਬਾੜੀ ਮੰਤਰੀ ਵੀ ਹੋਣਗੇ ਸ਼ਾਮਿਲ[/caption]
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੀਟਿੰਗ ਵਿਚ ਰੇਲ ਸੇਵਾ ਸ਼ੁਰੂ ਕਰਕੇ ਪੰਜਾਬ ਦੀ ਆਰਥਕ ਨਾਕਾਬੰਦੀ ਚੁੱਕਣ ਲਈ ਕਹਿਣਗੇ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਦੀਵਾਲੀ ਮੌਕੇ ਵੀ ਕਿਸਾਨ ਪੱਕੇ ਮੋਰਚਿਆਂ 'ਤੇ ਡਟੇ ਰਹਿਣਗੇ, ਮੋਰਚਿਆਂ 'ਤੇ ਮਸ਼ਾਲਾਂ ਜਗਾਉਂਦਿਆਂ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਜਥੇਬੰਦੀਆਂ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਮੁੜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਵੇਗੀ।
[caption id="attachment_449032" align="aligncenter" width="700"]
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚਕੇਂਦਰ ਨਾਲ ਹੋਵੇਗੀ ਮੀਟਿੰਗ , ਖੇਤੀਬਾੜੀ ਮੰਤਰੀ ਵੀ ਹੋਣਗੇ ਸ਼ਾਮਿਲ[/caption]
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਦੇਸ਼ ਭਰ ਦੀਆਂ ਕਰੀਬ 500 ਜਥੇਬੰਦੀਆਂ ਦੇ ਸੱਦੇ 'ਤੇ 26-27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਦਿੱਤੇ ਦਿੱਲੀ-ਚੱਲੋ ਦੇ ਸੱਦੇ 'ਤੇ ਵੀ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲਿਆਂ ਨਾਲ ਲੱਖਾਂ ਦੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ।
[caption id="attachment_449030" align="aligncenter" width="700"]
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚਕੇਂਦਰ ਨਾਲ ਹੋਵੇਗੀ ਮੀਟਿੰਗ , ਖੇਤੀਬਾੜੀ ਮੰਤਰੀ ਵੀ ਹੋਣਗੇ ਸ਼ਾਮਿਲ[/caption]
ਇਸ ਦੇ ਨਾਲ ਹੀ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਇਕੱਠ ਸੰਬੰਧੀ ਕੋਰੋਨਾ ਦਾ ਹਵਾਲਾ ਦਿੰਦਿਆਂ ਪਾਬੰਦੀਆਂ ਮੜ੍ਹਨ ਦੀ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਕਿਹਾ ਕਿ ਬਿਹਾਰ ਚੋਣਾਂ ਵੇਲ਼ੇ ਭਾਜਪਾ ਵੱਲੋਂ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਗਈਆਂ ਪਰ ਹੁਣ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਪਾਬੰਦੀਆਂ ਮੜ੍ਹੀਆਂ ਜਾ ਰਹੀਆਂ ਹਨ। ਦੇਸ਼ ਦੇ ਕਿਸਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਮੂੰਹ-ਤੋੜ ਜਵਾਬ ਦੇਣਗੇ।
-PTCNews