ਦਿੱਲੀ ਦੇ ਲਾਲ ਕਿਲ੍ਹੇ ਤੱਕ ਟਰੈਕਟਰਾਂ ਸਮੇਤ ਪਹੁੰਚੇ ਕਿਸਾਨ ,ਕਿਸਾਨਾਂ ਤੇ ਪੁਲਿਸ ਵਿਚਾਲੇ ਮਾਹੌਲ ਤਣਾਅਪੂਰਨ
ਨਵੀਂ ਦਿੱਲੀ : ਦੇਸ਼ ਭਰ 'ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ (Republic Day Parade) ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਹੈ। ਓਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟਰੈਕਟਰ ਪਰੇਡ ਕੱਢ ਹਨ। ਇਸ ਦੌਰਾਨ ਬੈਰੀਕੇਡ ਤੋੜ ਕਿਸਾਨ ਟਰੈਕਟਰਾਂ ਸਮੇਤ ਲਾਲ ਕਿਲ੍ਹੇ ਤੱਕ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਨੋਇਡਾ ਰੋਡ 'ਤੇ ਰੋਕਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ। ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਅਤੇ ਪੁਲਿਸ ਨੇ ਵਾਹਨਾਂ ਦੀ ਭੰਨਤੋੜ ਕੀਤੀ ਹੈ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ 'ਤੇ ਪੁਲਿਸ ਦੇ ਬੈਰੀਕੇਡ ਤੋੜ ਕੇ ਕਿਸਾਨ ਦਿੱਲੀ ਅੰਦਰ ਦਾਖ਼ਲ ਹੋ ਗਏ ਹਨ। [caption id="attachment_469393" align="aligncenter" width="300"] ਦਿੱਲੀ ਦੇ ਲਾਲ ਕਿਲ੍ਹੇ ਤੱਕ ਟਰੈਕਟਰਾਂ ਸਮੇਤ ਪਹੁੰਚੇ ਕਿਸਾਨ ,ਕਿਸਾਨਾਂ ਤੇ ਪੁਲਿਸ ਵਿਚਾਲੇ ਮਾਹੌਲ ਤਣਾਅਪੂਰਨ[/caption] ਇਸ ਦੇ ਨਾਲ ਹੀ ਮਕਰਬਾ ਚੌਕ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਬੁੜਾਰੀ ਅਤੇ ਨੰਗਲੋਈ ਵਿਚ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਰਾਜਧਾਨੀ ਦੀਆਂ ਸਰਹੱਦਾਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਤੇ ਆਰਜ਼ੀ ਕੰਧਾਂ ਵੀ ਲਗਾਈਆਂ ਗਈਆਂ ਹਨ ਪਰ ਕਿਸਾਨਾਂ ਨੂੰ ਇਹ ਕੰਧਾਂ ਜਾਂ ਬੈਰੀਕੇਡ ਰੋਕ ਨਹੀਂ ਪਾ ਰਹੇ ਹਨ। [caption id="attachment_469390" align="aligncenter" width="300"] ਦਿੱਲੀ ਦੇ ਲਾਲ ਕਿਲ੍ਹੇ ਤੱਕ ਟਰੈਕਟਰਾਂ ਸਮੇਤ ਪਹੁੰਚੇ ਕਿਸਾਨ ,ਕਿਸਾਨਾਂ ਤੇ ਪੁਲਿਸ ਵਿਚਾਲੇ ਮਾਹੌਲ ਤਣਾਅਪੂਰਨ[/caption] ਦਿੱਲੀ ਦੀਆਂ ਸੜਕਾਂ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇਰਾਸ਼ਟਰੀ ਰਾਜਧਾਨੀ ਦੇ ਆਈਟੀਓ ਖੇਤਰ ਵਿੱਚ ਬੱਸਾਂ ਲਗਾ ਕੇ ਸੜਕ ਜਾਮ ਕਰ ਦਿੱਤੀ ਹੈ। [caption id="attachment_469392" align="aligncenter" width="300"] ਦਿੱਲੀ ਦੇ ਲਾਲ ਕਿਲ੍ਹੇ ਤੱਕ ਟਰੈਕਟਰਾਂ ਸਮੇਤ ਪਹੁੰਚੇ ਕਿਸਾਨ ,ਕਿਸਾਨਾਂ ਤੇ ਪੁਲਿਸ ਵਿਚਾਲੇ ਮਾਹੌਲ ਤਣਾਅਪੂਰਨ[/caption] ਪੜ੍ਹੋ ਹੋਰ ਖ਼ਬਰਾਂ : ਮੁਕਰਬਾ ਚੌਕ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ ,ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਜਦੋਂ ਕਿਸਾਨ ਅੱਗੇ ਵੱਧਣ ਲੱਗੇ ਤਾਂ ਪੁਲਿਸ ਨੇ ਕਿਸਾਨਾਂ ਦੇ ਟਰੈਕਟਰਾਂ ਦੀ ਭੰਨਤੋੜ ਕਰ ਦਿੱਤੀ ਹੈ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਸਾਹਮਣੇ ਪੁਲਿਸ ਬੈਰੀਕੇਡ ਤੋੜ ਦਿੱਤੇ ਹਨ। -PTCNews