ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਧਾਲੀਵਾਲ
ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਸੂਬੇ ਦੀਆਂ ਮੰਡੀਆਂ ਦੇ ਲਗਾਤਾਰ ਗੇੜੇ ਮਾਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਦਿੱਕਤ ਤੋਂ ਵੇਚ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕਿਸੇ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ। ਧਾਲੀਵਾਲ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਸਬੰਧੀ ਕੀਤੇ ਗਏ ਸੁਚੱਜੇ ਪ੍ਰਬੰਧਾਂ ਹੇਠਾਂ ਇਹ ਗੱਲ ਵੀ ਯਕੀਨੀ ਬਣਾਈ ਗਈ ਹੈ ਕਿ ਕਿਸਾਨ ਨੂੰ ਆਪਣੀ ਵੇਚੀ ਗਈ ਫਸਲ ਦੀ ਅਦਾਇਗੀ 48 ਘੰਟੇ ਵਿੱਚ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਕਾਰਨ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਫਸਲ ਦਾ ਝਾੜ ਵੱਧਦਾ ਹੈ ਉਥੇ ਹੀ ਬੇਲੋੜੀਆਂ ਖਾਦਾਂ ਦੀ ਵਰਤੋਂ ਵੀ ਨਹੀਂ ਕਰਨੀ ਪੈਂਦੀ ਅਤੇ ਖੇਤੀ ਖਰਚੇ ਘੱਟਦੇ ਹਨ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਨਗ੍ਰੇਨ ਦੇ ਇੰਸਪੈਕਟਰਾਂ ਤੇ ਅਮਲੋਹ ਦੇ ਵਿਧਾਇਕ ਦਾ ਮਸਲਾ ਇੱਕ ਪਰਿਵਾਰਕ ਝਗੜਾ ਹੈ ਜਿਸ ਦਾ ਆਪਸ ਵਿੱਚ ਬੈਠ ਕੇ ਹੱਲ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ:ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲੀਆਂ,ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ -PTC News