ਫ਼ਤਹਿਗੜ੍ਹ ਸਾਹਿਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤੀ, ਕਰੰਸੀ ਹੋਈ ਬਰਾਮਦ
ਫ਼ਤਹਿਗੜ੍ਹ ਸਾਹਿਬ: ਪੰਜਾਬ ਵਿਚ ਰੋਜਾਨਾ ਲੁੱਟਖੋਹ ਤੇ ਨਾਜਾਇਜ਼ ਨਕਦੀ ਬਰਾਮਦ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾ ਮਾਮਲਾ ਜ਼ਿਲ੍ਹੇ ਫ਼ਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ ਕਿ ਜਿਥੇ ਪੁਲਿਸ ਨਾਕੇ ਦੌਰਾਨ ਇਕ ਸਵਿਫਟ ਕਾਰ ਵਿੱਚੋਂ 1 ਕਰੋੜ 12 ਲੱਖ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਉਸੇ ਕਾਰ 'ਚ ਸਵਾਰ ਦੋ ਨੌਜਵਾਨਾਂ ਵੱਲੋਂ ਇਸ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਜਾ ਸਕਿਆ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸ਼ਰਾਬ, ਨਕਦੀ ਅਤੇ ਨਸ਼ੇ ਵਾਲੇ ਪਦਾਰਥਾਂ ਦੀ ਸਮਗਲਿੰਗ ਨੂੰ ਰੋਕਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੱਥੇ ਥਾਣਾ ਮੂਲੇਪੁਰ ਪੁਲਿਸ ਵੱਲੋਂ ਸਰਹਿੰਦ ਪਟਿਆਲਾ ਰੋਡ 'ਤੇ ਲਗਾਏ ਗਏ ਪੁਲਿਸ ਨਾਕੇ ਤੇ ਚੈਕਿੰਗ ਦੌਰਾਨ ਸੀਆਰਪੀਐਫ ਦੇ ਸਹਿਯੋਗ ਨਾਲ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ ਸੀ ਜਿਸ ਵਿੱਚੋਂ ਚੈਕਿੰਗ ਦੌਰਾਨ 1 ਕਰੋੜ 12 ਲੱਖ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਚੈਕਿੰਗ ਦੌਰਾਨ ਸਵਿਫਟ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਤੇ ਨਕਦੀ ਸਮੇਤ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਸਕੇ। -PTC News