ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ
ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ,ਸ੍ਰੀ ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਮਾਮਲੇ ਦੇ 'ਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅਮਲੋਹ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਅਮਲੋਹ ਪੁਲਿਸ ਨੂੰ ਨਾਕਾਬੰਦੀ ਦੌਰਾਨ ਇਕ ਸਵਿਫਟ ਕਾਰ ਅਤੇ ਟਰੱਕ ਵਿੱਚੋਂ ਚੈਕਿੰਗ ਦੌਰਾਨ 10 ਕਿੱਲੋ ਗ੍ਰਾਮ ਨਸ਼ੀਲਾ ਪਾਊਡਰ, ਦੋ ਕਿੱਲੋ ਅਫ਼ੀਮ ਅਤੇ ਇਕ ਕੁਇੰਟਲ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਮੁੱਖ ਦੋਸ਼ੀ ਦਾ ਮੰਡੀ ਗੋਬਿੰਦਗੜ੍ਹ ਵਿੱਚ ਸਕਰੈਪ ਦਾ ਗੋਦਾਮ ਹੈ ਅਤੇ ਇਹ ਅਕਸਰ ਹੀ ਬਾਹਰਲੀਆਂ ਸਟੇਟਾਂ ਵਿੱਚੋਂ ਸਕਰੈਪ ਲੈ ਕੇ ਆਉਂਦਾ ਹੈ।
ਹੋਰ ਪੜ੍ਹੋ:ਚੋਰਾਂ ਨੂੰ ਫੜ੍ਹਨ ਵਾਲੀ ਪੁਲਿਸ ਖੁਦ ਹੋਈ ਚੋਰਾਂ ਦਾ ਸ਼ਿਕਾਰ...
ਜਿਸ ਦੀ ਆੜ ਵਿੱਚ ਹੀ ਇਹ ਹਰਿਆਣਾ ਹਿਮਾਚਲ ਅਤੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਅਫੀਮ ਭੁੱਕੀ ਅਤੇ ਨਸ਼ੀਲੇ ਪਾਊਡਰ ਦੀ ਸਪਲਾਈ ਦਾ ਕੰਮ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਨ੍ਹਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
-PTC News